Mark 6:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਸ਼ਤੀ ਵਿੱਚੋਂ ਬਾਹਰ ਆ ਕੇ ਉਸ ਵੱਡੀ ਭੀੜ ਨੂੰ ਦੇਖਿਆ ਤਾਂ ਉਹਨਾਂ ਦਾ ਦਿਲ ਲੋਕਾਂ ਦੇ ਲਈ ਦਇਆ ਨਾਲ ਭਰ ਗਿਆ ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਹਨਾਂ ਦਾ ਕੋਈ ਚਰਵਾਹਾ ਨਾ ਹੋਵੇ । ਇਸ ਲਈ ਉਹ ਉਹਨਾਂ ਨੂੰ ਬਹੁਤ ਸਾਰੀਆਂ ਸਿੱਖਿਆਵਾਂ ਦੇਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਪਹੁੰਚੇ ਅਤੇ ਇੱਕ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਇਸ ਲਈ ਯਿਸ਼ੂ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣੀਆਂ ਸ਼ੁਰੂ ਕਰ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ
Punjabi ERV
ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜਡ਼ੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع بڑی خلقت ویکھی۔ تے اوہنوں اوہناں اُتّے ترس آیا۔ کیوں جو اوہ بھیڈاں وانگُوں سن۔ جِنہاں دا ایّالی نا ہوئے۔ تے اوس اوہناں نُوں بتھیریاں گلّاں سِکھانِیاں شُروع کِیتیاں۔
Punjabi Standard Bible (Punjabi Standard Bible) 2023
ਯਿਸੂ ਨੇ ਕਿਸ਼ਤੀ ਵਿੱਚੋਂ ਉੱਤਰ ਕੇ ਵੱਡੀ ਭੀੜ ਨੂੰ ਵੇਖਿਆ ਅਤੇ ਉਸ ਨੂੰ ਉਨ੍ਹਾਂ 'ਤੇ ਤਰਸ ਆਇਆ ਕਿਉਂਕਿ ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਤਦ ਉਹ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣ ਲੱਗਾ।