Mark 6:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਇਹਨਾਂ ਨੂੰ ਕੁਝ ਖਾਣ ਲਈ ਦਿਓ ।” ਉਹਨਾਂ ਨੇ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਦੋ ਸੌ ਦੀਨਾਰ ਦੀਆਂ ਰੋਟੀਆਂ ਖ਼ਰੀਦੀਏ ਅਤੇ ਇਹਨਾਂ ਨੂੰ ਖਾਣ ਲਈ ਦੇਈਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸਨੇ ਜਵਾਬ ਦਿੱਤਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।” ਉਹਨਾਂ ਨੇ ਉਸ ਨੂੰ ਕਿਹਾ, “ਕਿ ਅਸੀਂ ਦੋ ਸੌ ਦੀਨਾਰ ਦੀਆਂ ਜਾ ਕੇ ਰੋਟੀਆਂ ਮੁੱਲ ਲੈ ਕੇ ਆਈ ਅਤੇ ਉਹਨਾਂ ਨੂੰ ਖੁਆਈਏ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਰੁਪਏ ਦੀਆਂ ਰੋਟੀਆਂ ਮੁੱਲ ਲੈਕੇ ਇਨ੍ਹਾਂ ਨੂੰ ਖੁਆਈਏ?
Punjabi ERV
ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸਕੀਏ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں جواب دے کے آکھیا۔ تُسی آپے ایہناں نُوں کھان نُوں دیو۔ تَد اوہناں اوہنوں آکھیا۔ اسی دو سَو دیناراں دِیاں روٹِیاں جا کے مُل لیائے تے اوہناں نُوں کھوا لَئے؟
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ।” ਉਨ੍ਹਾਂ ਨੇ ਉਸ ਨੂੰ ਕਿਹਾ, “ਕੀ ਅਸੀਂ ਜਾ ਕੇ ਦੋ ਸੌ ਦੀਨਾਰਾਂ ਦੀਆਂ ਰੋਟੀਆਂ ਖਰੀਦੀਏ ਅਤੇ ਉਨ੍ਹਾਂ ਨੂੰ ਖਾਣ ਲਈ ਦੇਈਏ?”