Mark 6:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਲਈਆਂ ਅਤੇ ਉੱਪਰ ਅਕਾਸ਼ ਵੱਲ ਦੇਖਦੇ ਹੋਏ ਪਰਮੇਸ਼ਰ ਕੋਲੋਂ ਅਸੀਸ ਮੰਗੀ । ਫਿਰ ਉਹਨਾਂ ਨੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਹ ਲੋਕਾਂ ਵਿੱਚ ਵੰਡਣ । ਇਸੇ ਤਰ੍ਹਾਂ ਉਹਨਾਂ ਨੇ ਦੋ ਮੱਛੀਆਂ ਵੀ ਸਾਰਿਆਂ ਵਿੱਚ ਵੰਡੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜ ਦਿੱਤੀਆਂ। ਤਦ ਉਸਨੇ ਉਹਨਾਂ ਨੂੰ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤਾ। ਉਸਨੇ ਉਹਨਾਂ ਦੋਵਾਂ ਮੱਛੀਆਂ ਨੂੰ ਉਹਨਾਂ ਸਾਰਿਆਂ ਵਿੱਚ ਵੰਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ
Punjabi ERV
ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀਆਂ ਤੋਡ਼ੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں پنجاں روٹِیاں تے دو مچھّیاں نُوں لیا۔ تے اسمان ولّ ویکھیا۔ تے برکت منگ کے روٹِیاں توڑیاں۔ تے لوکاں دے اگّے رکھن لئی شاگِرداں نُوں دِتّیاں۔ تے دو مچھّیاں اوس اوہناں سبھناں نُوں وَنڈِیاں۔
Punjabi Standard Bible (Punjabi Standard Bible) 2023
ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ। ਫਿਰ ਉਹ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਤਾਂਕਿ ਉਹ ਲੋਕਾਂ ਨੂੰ ਵਰਤਾਉਣ ਅਤੇ ਦੋ ਮੱਛੀਆਂ ਵੀ ਉਸ ਨੇ ਸਾਰਿਆਂ ਨੂੰ ਵੰਡ ਦਿੱਤੀਆਂ,