Mark 6:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਆਪਣੇ ਚੇਲਿਆਂ ਨੂੰ ਬੇੜੀ ਵਿੱਚ ਚੜ੍ਹ੍ਹਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉੱਥੇ ਹੀ ਰਹਿ ਪਿਆ। ਯਿਸੂ ਆਪ ਉੱਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸ ਨੂੰ ਆਉਣ ਵਿੱਚ ਦੇਰੀ ਹੋ ਸੱਕਦੀ ਹੈ। ਅਤੇ ਉਸ ਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁੜ ਜਾਣ ਲਈ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਇਕਦਮ ਬਾਅਦ, ਯਿਸੂ ਨੇ ਆਪਣੇ ਚੇਲਿਆਂ ਨੂੰ ਜ਼ੋਰ ਦਿੱਤਾ ਕਿ ਉਹ ਕਿਸ਼ਤੀ ਵਿੱਚ ਬੈਠ ਕੇ ਝੀਲ ਦੇ ਦੂਜੇ ਪਾਸੇ ਬੈਤਸੈਦਾ ਵੱਲ ਜਾਣ ਪਰ ਉਹ ਆਪ ਭੀੜ ਨੂੰ ਵਿਦਾ ਕਰਨ ਦੇ ਲਈ ਠਹਿਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਅਤੇ ਉਸ ਦੇ ਅੱਗੇ ਬੈਥਸੈਦਾ ਜਾਣ ਲਈ ਕਿਹਾ, ਜਦ ਤੱਕ ਉਹ ਭੀੜ ਨੂੰ ਵਿਦਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕਰ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਬੈਤਸੈਦਾ ਨੂੰ ਪਾਰ ਲੰਘੋ
Punjabi ERV
ਫ਼ਿਰ ਉਸਨੇ ਆਪਣੇ ਚੇਲਿਆਂ ਨੂੰ ਬੇਡ਼ੀ ਵਿੱਚ ਚਢ਼ਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉਥੇ ਹੀ ਰਹਿ ਪਿਆ। ਯਿਸੂ ਆਪ ਉਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸਨੂੰ ਆਉਣ ਵਿੱਚ ਦੇਰੀ ਹੋ ਸਕਦੀ ਹੈ। ਅਤੇ ਉਸਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁਡ਼ ਜਾਣ ਲਈ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونویں اوس اپنے شاگِرداں نُوں پَکّی کِیتی۔ پئی جد تِیکر مَیں بِھیڑ نُوں وِداع نا کراں۔ تُسی بیڑی اُتّے چڑھ کے میرے اگّے بَیت صَیدا نُوں پار جاؤ۔
Punjabi Standard Bible (Punjabi Standard Bible) 2023
ਫਿਰ ਉਸ ਨੇ ਤੁਰੰਤ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹ ਕੇ ਉਸ ਤੋਂ ਪਹਿਲਾਂ ਦੂਜੇ ਪਾਸੇ ਬੈਤਸੈਦਾ ਨੂੰ ਜਾਣ ਲਈ ਜ਼ੋਰ ਪਾਇਆ, ਜਦਕਿ ਉਹ ਭੀੜ ਨੂੰ ਵਿਦਾ ਕਰਦਾ ਰਿਹਾ।