Mark 6:51 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਹਵਾ ਥੰਮ੍ਹ ਗਈ । ਚੇਲੇ ਬਹੁਤ ਹੀ ਹੈਰਾਨ ਹੋ ਗਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਉਹਨਾਂ ਨਾਲ ਕਿਸ਼ਤੀ ਉੱਤੇ ਚੜ੍ਹ ਗਏ ਅਤੇ ਹਵਾ ਰੁੱਕ ਗਈ। ਉਹ ਬਹੁਤ ਹੈਰਾਨ ਹੋਏ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਬੇੜੀ ਉੱਤੇ ਉਨ੍ਹਾਂ ਕੋਲ ਚੜ੍ਹ ਗਿਆ ਅਤੇ ਪੌਣ ਥੰਮ੍ਹ ਗਈ। ਤਦ ਓਹ ਆਪਣੇ ਮਨਾਂ ਵਿੱਚ ਡਾਢੇ ਅਚਰਜ ਹੋਏ।।
Punjabi ERV
ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇਡ਼ੀ ਵਿੱਚ ਚਢ਼ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ اوہناں نال بیڑی اُتّے چڑھ گیا۔ تے وَا کھلو گئی۔ تَد اوہ اپنے دِلاں وِچ ڈاہڈے حَیران ہوئے۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਕੋਲ ਕਿਸ਼ਤੀ ਉੱਤੇ ਚੜ੍ਹ ਗਿਆ ਅਤੇ ਹਵਾ ਥੰਮ੍ਹ ਗਈ। ਤਦ ਉਹ ਆਪਣੇ ਮਨਾਂ ਵਿੱਚ ਬਹੁਤ ਹੈਰਾਨ ਹੋਏ ।