Mark 6:55 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌੜੇ, ਇਹ ਦੱਸਣ ਲਈ ਕਿ ਯਿਸੂ ਉੱਥੇ ਸੀ। ਜਿੱਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਲੋਕ ਸਾਰੇ ਇਲਾਕੇ ਵਿੱਚ ਦੌੜੇ ਅਤੇ ਜਿੱਥੇ ਵੀ ਉਹਨਾਂ ਨੇ ਸੁਣਿਆਂ ਯਿਸੂ ਹਨ, ਉਹ ਰੋਗੀਆਂ ਨੂੰ ਉਹਨਾਂ ਦੇ ਕੋਲ ਮੰਜੀਆਂ ਸਣੇ ਚੁੱਕ ਕੇ ਲਿਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸ ਸਾਰੇ ਖੇਤਰ ਵਿੱਚ ਭੱਜੇ ਅਤੇ ਬਿਮਾਰਾਂ ਨੂੰ ਵਿਛੌਣੇ ਤੇ ਲੈ ਗਏ ਜਿੱਥੇ ਵੀ ਉਹਨਾਂ ਨੇ ਸੁਣਿਆ ਕਿ ਯਿਸ਼ੂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਸਾਰੇ ਦੇਸ ਦੇ ਚੌਹੀਂ ਪਾਸੀਂ ਦੌੜੇ ਅਰ ਜਿੱਥੇ ਸੁਣਿਆ ਕਿ ਉਹ ਹੈ ਉੱਥੇ ਰੋਗੀਆਂ ਨੂੰ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ
Punjabi ERV
ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌਡ਼ੇ, ਇਹ ਦੱਸਣ ਲਈ ਕਿ ਯਿਸੂ ਉਥੇ ਸੀ। ਜੋਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس سارے دیس وِچ دَوڑ بھج کر کے بِیماراں نُوں مَنجِیاں اُتّے پا کے جِتّھے جِتّھے اوہناں سُنیاں پئی اوہ ہوندا اے اوتھے اوتھے ای لئی پِھرے۔
Punjabi Standard Bible (Punjabi Standard Bible) 2023
ਲੋਕ ਆਲੇ-ਦੁਆਲੇ ਦੇ ਇਲਾਕੇ ਨੂੰ ਦੌੜੇ ਅਤੇ ਜਿੱਥੇ ਕਿਤੇ ਵੀ ਉਨ੍ਹਾਂ ਨੇ ਯਿਸੂ ਦੇ ਹੋਣ ਬਾਰੇ ਸੁਣਿਆ, ਉਹ ਰੋਗੀਆਂ ਨੂੰ ਬਿਸਤਰਿਆਂ ਉੱਤੇ ਪਾ ਕੇ ਲਿਆਉਣ ਲੱਗੇ।