Mark 6:56 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿੱਥੇ ਵੀ ਯਿਸੂ ਗਏ, ਪਿੰਡਾਂ ਜਾਂ ਸ਼ਹਿਰਾਂ ਜਾਂ ਖੇਤਾਂ ਵਿੱਚ, ਲੋਕ ਆਪਣੇ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਰੱਖ ਕੇ ਉਹਨਾਂ ਅੱਗੇ ਬੇਨਤੀ ਕਰਦੇ ਸਨ ਕਿ ਬਿਮਾਰਾਂ ਨੂੰ ਘੱਟ ਤੋਂ ਘੱਟ ਆਪਣਾ ਪੱਲਾ ਹੀ ਛੂਹ ਲੈਣ ਦਿਓ । ਜਿਹਨਾਂ ਨੇ ਵੀ ਉਹਨਾਂ ਦੇ ਪੱਲੇ ਨੂੰ ਛੂਹਿਆ, ਉਹ ਚੰਗੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਜਿਸ ਵੀ ਪਿੰਡ, ਕਸਬਿਆਂ ਜਾਂ ਦੇਸ ਦੇ ਇਲਾਕਿਆਂ ਵਿੱਚ ਜਾਂਦੇ ਸਨ, ਲੋਕ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ। ਲੋਕਾਂ ਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਆਪਣੇ ਕੱਪੜੇ ਦੇ ਕਿਨਾਰੇ ਨੂੰ ਛੂਹਣ ਦੇਵੇ ਅਤੇ ਜਿਸਨੇ ਵੀ ਉਸਨੂੰ ਛੂਹਿਆ ਉਹ ਸਭ ਚੰਗੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਜਿੱਥੇ ਕਿਤੇ ਪਿੰਡਾਂ ਯਾ ਨਗਰਾਂ ਯਾ ਗਰਾਵਾਂ ਵਿੱਚ ਵੜਦਾ ਸੀ ਉੱਥੇ ਹੀ ਮਾਂਦਿਆਂ ਨੂੰ ਬਾਜਾਰਾਂ ਵਿੱਚ ਲਿਆ ਰੱਖਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਦੇ ਕੱਪੜੇ ਦਾ ਪੱਲਾ ਹੀ ਛੋਹਣਾ ਪਾਉਣ ਅਰ ਜਿੰਨਿਆਂ ਨੇ ਉਸ ਨੂੰ ਛੋਹਿਆ ਸੋ ਚੰਗੇ ਹੋ ਗਏ।।
Punjabi ERV
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁਡ਼ਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸਨੂੰ ਛੋਹਿਆ ਚੰਗੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِتّھے کِتّھے اوہ گِرانواں یا شہراں یا پِنڈاں نُوں جاندا سی اوتھے لوک ماندیاں نُوں بازاراں وِچ لیا پاندے تے اوہدیاں مِنّتاں کر دے سن۔ پئی اوہدے کپڑے دے پلّے نُوں ای چُھو لین۔ تے جِنّیاں اوہنوں چُھوئیا سو چنگے ہوگئے۔
Punjabi Standard Bible (Punjabi Standard Bible) 2023
ਉਹ ਜਿੱਥੇ ਵੀ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦਾ ਸੀ, ਲੋਕ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਰੱਖ ਦਿੰਦੇ ਅਤੇ ਉਸ ਦੀ ਮਿੰਨਤ ਕਰਦੇ ਸਨ ਕਿ ਉਨ੍ਹਾਂ ਨੂੰ ਆਪਣੇ ਵਸਤਰ ਦਾ ਪੱਲਾ ਹੀ ਛੂਹਣ ਦੇਵੇ ਅਤੇ ਜਿੰਨੇ ਉਸ ਨੂੰ ਛੂੰਹਦੇ ਸਨ ਉਹ ਚੰਗੇ ਹੋ ਜਾਂਦੇ ਸਨ।