Mark 7:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਸਾ ਨੇ ਕਿਹਾ ਹੈ, ‘ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰੋ ਅਤੇ ਜਿਹੜਾ ਆਪਣੇ ਮਾਤਾ-ਪਿਤਾ ਨੂੰ ਬੁਰਾ ਕਹੇ ਉਸ ਨੂੰ ਜ਼ਰੂਰ ਮੌਤ ਦੀ ਸਜ਼ਾ ਦਿੱਤੀ ਜਾਵੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੋਸ਼ੇਹ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,’ ਅਤੇ, ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ, ਉਹ ਮੌਤ ਦੀ ਘਾਟ ਉਤਾਰਿਆ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੂਸਾ ਨੇ ਕਿਹਾ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
Punjabi ERV
ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مُوسیٰ نیں آکھیا۔ پئی اپنے پئیو تے اپنی ماں دی قدر کر۔ تے جیہڑا پئیو یا ماں نُوں مَندا بولے اوہ جانوں ماریا جائے۔
Punjabi Standard Bible (Punjabi Standard Bible) 2023
ਕਿਉਂਕਿ ਮੂਸਾ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ’ ਅਤੇ ‘ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ, ਉਹ ਜਾਨੋਂ ਮਾਰਿਆ ਜਾਵੇ’।