Mark 7:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਸੀਂ ਕਹਿੰਦੇ ਹੋ ਕਿ ਜੇਕਰ ਕੋਈ ਆਦਮੀ ਮਾਤਾ ਜਾਂ ਪਿਤਾ ਨੂੰ ਕਹੇ, ‘ਜੋ ਕੁਝ ਮੈਂ ਤੁਹਾਡੀ ਸੇਵਾ ਵਿੱਚ ਲਾ ਸਕਦਾ ਸੀ, ਉਹ ਕੋਰਬਾਨ ’ ਭਾਵ ਪਰਮੇਸ਼ਰ ਦੇ ਨਾਮ ਲੱਗ ਚੁੱਕਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ ਜਾਂ ਪਿਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਯਾ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ
Punjabi ERV
ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی آکھدے ہو پئی جے کر بندہ پئیو یا ماں نُوں آکھے۔ پئی جیہڑا حق میرے کولوں تینُوں آسکدا سی سو قُربان یعنی چڑھاوا ہوگیا۔
Punjabi Standard Bible (Punjabi Standard Bible) 2023
ਪਰ ਤੁਸੀਂ ਕਹਿੰਦੇ ਹੋ, ‘ਜੇ ਮਨੁੱਖ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਕਹੇ ਕਿ ਜੋ ਕੁਝ ਤੁਹਾਨੂੰ ਮੇਰੇ ਤੋਂ ਮਿਲ ਸਕਦਾ ਸੀ ਉਹ “ਕੁਰਬਾਨ” ਅਰਥਾਤ ਪਰਮੇਸ਼ਰ ਨੂੰ ਅਰਪਣ ਹੈ’