Mark 7:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਤੁਸੀਂ ਆਪਣੀਆਂ ਰੀਤਾਂ ਨੂੰ ਪੂਰਾ ਕਰਨ ਲਈ ਪਰਮੇਸ਼ਰ ਦੇ ਵਚਨ ਨੂੰ ਬੇਅਸਰ ਕਰਦੇ ਹੋ । ਤੁਸੀਂ ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਕੰਮ ਕਰਦੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਸੀਂ ਆਪਣੀ ਰੀਤ ਦੁਆਰਾ ਪਰਮੇਸ਼ਵਰ ਦੇ ਬਚਨ ਨੂੰ ਟਾਲ ਦੇ ਹੋ ਜੋ ਤੁਸੀਂ ਹੋਰਨਾਂ ਨੂੰ ਸੌਂਪ ਦਿੱਤਾ ਹੈ ਅਤੇ ਤੁਸੀਂ ਇਸ ਤਰ੍ਹਾਂ ਬਹੁਤ ਸਾਰੀਆਂ ਚੀਜ਼ਾਂ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸਾਂ ਚਲਾਈ ਹੈ ਅਕਾਰਥ ਕਰਦੇ ਹੋ ਅਤੇ ਹੋਰ ਬਥੇਰੇ ਇਹੋ ਜਿਹੇ ਕੰਮ ਤੁਸੀਂ ਕਰਦੇ ਹੋ।।
Punjabi ERV
ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح تُسی خُدا دے کلام نُوں اپنی رِیت نال جِہنُوں تُساں جاری کِیتا اے۔ جُھوٹھیاں کر دے اوہ۔ تے ہور بتھیرے ایہو جیہے کمّ تُسی کر دے اوہ۔
Punjabi Standard Bible (Punjabi Standard Bible) 2023
ਤੁਸੀਂ ਆਪਣੀ ਰੀਤ ਨਾਲ ਜੋ ਤੁਸੀਂ ਦਿੱਤੀ ਹੈ, ਪਰਮੇਸ਼ਰ ਦੇ ਵਚਨ ਨੂੰ ਵਿਅਰਥ ਕਰਦੇ ਹੋ ਅਤੇ ਇਹੋ ਜਿਹੇ ਬਹੁਤ ਸਾਰੇ ਕੰਮ ਤੁਸੀਂ ਕਰਦੇ ਹੋ।”