Mark 7:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਇਹੋ ਜਿਹੀ ਚੀਜ਼ ਨਹੀਂ ਜੋ ਬਾਹਰੋਂ ਮਨੁੱਖ ਦੇ ਅੰਦਰ ਜਾ ਕੇ ਉਸ ਨੂੰ ਅਪਵਿੱਤਰ ਕਰ ਸਕਦੀ ਹੈ । ਸਗੋਂ ਉਹ ਚੀਜ਼ਾਂ ਜਿਹੜੀਆਂ ਉਸ ਦੇ ਅੰਦਰੋਂ ਨਿਕਲਦੀਆਂ ਹਨ, ਉਸ ਨੂੰ ਅਪਵਿੱਤਰ ਕਰਦੀਆਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। ਪਰ ਜਿਹੜੀ ਚੀਜ਼ਾ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਉਸ ਨੂੰ ਅਸ਼ੁੱਧ ਕਰਦਿਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾਕੇ ਉਹ ਨੂੰ ਭਰਿਸ਼ਟ ਕਰ ਸੱਕੇ
Punjabi ERV
ਅਜਿਹਾ ਕੁਝ ਵੀ ਨਹੀਂ ਜਿਹਡ਼ਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸਨੂੰ ਦੂਸ਼ਿਤ ਕਰਦਾ ਹੈ। ਪਰ ਜਿਹਡ਼ੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸਨੂੰ ਦੂਸ਼ਿਤ ਕਰਦੀਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجیہی کوئی شے بندے دے باہر نئیں اے جیہڑی اوہدے اندر جا کے اوہنوں پلِیت کر سکے۔ پر جیہڑیاں شیواں اوہدے اندروں نِکلدیاں نیں سو ای بندے نُوں پلِیت کر دیاں نیں۔
Punjabi Standard Bible (Punjabi Standard Bible) 2023
ਅਜਿਹਾ ਕੁਝ ਨਹੀਂ ਹੈ ਜੋ ਬਾਹਰੋਂ ਮਨੁੱਖ ਦੇ ਅੰਦਰ ਜਾ ਕੇ ਉਸ ਨੂੰ ਭ੍ਰਿਸ਼ਟ ਕਰ ਸਕੇ, ਪਰ ਜੋ ਗੱਲਾਂ ਮਨੁੱਖ ਦੇ ਅੰਦਰੋਂ ਨਿੱਕਲਦੀਆਂ ਹਨ ਉਹੀ ਉਸ ਨੂੰ ਭ੍ਰਿਸ਼ਟ ਕਰਦੀਆਂ ਹਨ।