Mark 7:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਉਸ ਥਾਂ ਨੂੰ ਛੱਡ ਕੇ ਸੂਰ ਸ਼ਹਿਰ ਦੇ ਇਲਾਕੇ ਵੱਲ ਆਏ । ਉਹ ਇੱਕ ਘਰ ਵਿੱਚ ਚਲੇ ਗਏ ਕਿਉਂਕਿ ਉਹ ਚਾਹੁੰਦੇ ਸਨ ਕਿ ਉਹਨਾਂ ਦੇ ਬਾਰੇ ਕੋਈ ਨਾ ਜਾਣੇ । ਪਰ ਉਹ ਆਪਣੇ ਆਪ ਨੂੰ ਲੁਕਾ ਨਾ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਸ ਜਗ੍ਹਾ ਨੂੰ ਛੱਡ ਕੇ ਸੋਰ ਦੀਆਂ ਹੱਦਾਂ ਵਿੱਚ ਆਏ, ਉਹ ਇੱਕ ਘਰ ਵਿੱਚ ਦਾਖਲ ਹੋਇਆ ਅਤੇ ਉਹ ਨਹੀਂ ਚਾਹੁੰਦਾ ਸੀ ਕਿ ਕੋਈ ਇਸ ਨੂੰ ਜਾਣੇ; ਫਿਰ ਵੀ ਉਹ ਆਪਣੀ ਮੌਜੂਦਗੀ ਨੂੰ ਗੁਪਤ ਨਹੀਂ ਰੱਖ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੀਆਂ ਹੱਦਾਂ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ ਅਤੇ ਚਾਹੁੰਦਾ ਸੀ ਭਈ ਕਿਸੇ ਨੂੰ ਖਬਰ ਨਾ ਹੋਵੇ, ਪਰ ਉਹ ਲੁਕਿਆ ਨਾ ਰਹਿ ਸੱਕਿਆ
Punjabi ERV
ਫ਼ੇਰ ਯਿਸੂ ਉਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰਖ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھوں اُٹھ کے صُور تے صَیدا دِیاں حداں وِچ گیا۔ تے اِک گھر وِچ جا کے چاہندا سی پئی کِسے نُوں خبر نا ہوئے۔ پر اوہ چُھپ نا سکیا۔
Punjabi Standard Bible (Punjabi Standard Bible) 2023
ਫਿਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ। ਜਦੋਂ ਉਹ ਇੱਕ ਘਰ ਵਿੱਚ ਗਿਆ ਤਾਂ ਉਹ ਨਹੀਂ ਚਾਹੁੰਦਾ ਸੀ ਕਿ ਕੋਈ ਇਸ ਬਾਰੇ ਜਾਣੇ ਪਰ ਉਹ ਗੁੱਝਾ ਨਾ ਰਹਿ ਸਕਿਆ।