Mark 7:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵੱਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਹਨਾਂ ਨੂੰ ਹੁਕਮ ਦਿੱਤਾ ਕਿ ਕਿਸੇ ਨੂੰ ਕੁਝ ਨਾ ਦੱਸਣਾ ਪਰ ਜਿੰਨਾ ਹੀ ਯਿਸੂ ਨੇ ਉਹਨਾਂ ਨੂੰ ਮਨ੍ਹਾ ਕੀਤਾ, ਉੰਨਾਂ ਹੀ ਉਹ ਬਹੁਤ ਜੋਸ਼ ਵਿੱਚ ਆ ਕੇ ਇਸ ਗੱਲ ਦਾ ਪ੍ਰਚਾਰ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਨਾ ਦੱਸਣ। ਪਰ ਜਿੰਨਾ ਜ਼ਿਆਦਾ ਉਸਨੇ ਅਜਿਹਾ ਕੀਤਾ, ਉੱਨਾ ਜ਼ਿਆਦਾ ਉਹ ਇਸ ਬਾਰੇ ਗੱਲਾਂ ਕਰਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਭਈ ਕਿਸੇ ਕੋਲ ਨਾ ਕਹਿਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਓਹ ਉਨਾਂ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ
Punjabi ERV
ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں تاکِید کِیتی پئی کِسے نُوں ناں دسنا۔ پر جِنّی اوس اوہناں نُوں تاکِید کِیتی اوناں ای سگوں اوہ اوس گلّ نُوں ہور وی بُہت مشہُور کر دے رہے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਕਿਸੇ ਨੂੰ ਨਾ ਦੱਸਣ ਪਰ ਉਹ ਜਿੰਨਾ ਉਨ੍ਹਾਂ ਨੂੰ ਮਨ੍ਹਾ ਕਰਦਾ ਸੀ ਉਹ ਓਨਾ ਜ਼ਿਆਦਾ ਪ੍ਰਚਾਰ ਕਰਦੇ ਸਨ।