Mark 7:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸ ਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਫ਼ਰੀਸੀਆਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੇ ਯਿਸੂ ਕੋਲੋਂ ਪੁੱਛਿਆ, “ਤੇਰੇ ਚੇਲੇ ਪੁਰਖਿਆਂ ਦੀ ਰੀਤ ਨੂੰ ਕਿਉਂ ਨਹੀਂ ਮੰਨਦੇ? ਉਹ ਬਿਨਾਂ ਹੱਥ ਧੋਤੇ ਭੋਜਨ ਖਾਂਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸ਼ੂ ਨੂੰ ਪੁੱਛਿਆ, “ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਅਨੁਸਾਰ ਕਿਉਂ ਨਹੀਂ ਚੱਲਦੇ?” ਅਤੇ ਗੰਦੇ ਹੱਥਾਂ ਨਾਲ ਖਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਫਰੀਸੀਆਂ ਅਤੇ ਗ੍ਰੰਥੀਆਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਪਰ ਅਸ਼ੁੱਧ ਹੱਥੀਂ ਰੋਟੀ ਖਾਂਦੇ ਹਨ?
Punjabi ERV
ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِیسیاں تے فقِیہاں اوہنوں پُچھیا۔ پئی تیرے شاگِرد وڈّیاں دی رِیت اُتّے کیوں نئیں ٹُر دے سگوں پلید ہتّھِیں روٹی کھاندے نیں۔
Punjabi Standard Bible (Punjabi Standard Bible) 2023
ਤਦ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਉਸ ਨੂੰ ਪੁੱਛਿਆ, “ਤੇਰੇ ਚੇਲੇ ਪੁਰਖਿਆਂ ਦੀ ਰੀਤ ਅਨੁਸਾਰ ਕਿਉਂ ਨਹੀਂ ਚੱਲਦੇ, ਸਗੋਂ ਅਸ਼ੁੱਧ ਹੱਥਾਂ ਨਾਲ ਰੋਟੀ ਖਾਂਦੇ ਹਨ?”