Mark 7:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਤੁਹਾਡੇ ਜਿਹੇ ਪਖੰਡੀਆਂ ਦੇ ਲਈ ਯਸਾਯਾਹ ਨਬੀ ਨੇ ਠੀਕ ਭਵਿੱਖਬਾਣੀ ਕੀਤੀ ਸੀ, ਜਿਸ ਤਰ੍ਹਾਂ ਉਸ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਇਹ ਲੋਕ ਮੂੰਹ ਨਾਲ ਮੇਰਾ ਸਤਿਕਾਰ ਕਰਦੇ ਹਨ ਪਰ ਇਹਨਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਪਖੰਡੀਆਂ ਦੇ ਬਾਰੇ ਯਸ਼ਾਯਾਹ ਨੇ ਸਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੈ: “ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸਾਂ ਕਪਟੀਆਂ ਦੇ ਵਿਖੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ ਜਿੱਦਾਂ ਲਿਖਿਆ ਹੈ ਕਿ ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
Punjabi ERV
ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا۔ یسعیاہ نے تُساں رِیاکاراں دی بابت خُوب نبُوّت کِیتی۔ جیہا لِکھیا اے پئی ایہہ لوک مُنھوں میری عِزّت کر دے نیں۔ پر اوہناں دے دِل مَیتھوں دُور نیں۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਪਖੰਡੀਆਂ ਦੇ ਵਿਖੇ ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਕਿ ਲਿਖਿਆ ਹੈ: ਇਹ ਲੋਕ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।