Mark 8:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਫ਼ਰੀਸੀ ਆ ਕੇ ਯਿਸੂ ਨਾਲ ਬਹਿਸ ਕਰਨ ਲੱਗੇ । ਉਹਨਾਂ ਨੂੰ ਪਰਤਾਉਣ ਦੇ ਲਈ ਫ਼ਰੀਸੀਆਂ ਨੇ ਉਹਨਾਂ ਨੂੰ ਕੋਈ ਅਸਮਾਨੀ ਚਿੰਨ੍ਹ ਦਿਖਾਉਣ ਲਈ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁੱਝ ਫ਼ਰੀਸੀ ਆਏ ਅਤੇ ਯਿਸ਼ੂ ਨੂੰ ਪੁੱਛਣ ਲੱਗੇ। ਉਸਨੂੰ ਪਰਖਣ ਲਈ, ਉਹਨਾਂ ਨੇ ਸਵਰਗ ਤੋਂ ਚਿੰਨ੍ਹ ਮੰਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਆਕਾਸ਼ ਵਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਨਾਲ ਝਗੜਾ ਕਰਨ ਲੱਗੇ
Punjabi ERV
ਫ਼ਰੀਸੀ ਯਿਸੂ ਕੋਲ ਆਏ ਅਤੇ ਉਸਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸਨੂੰ ਕਿਹਾ, ‘ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فریسی نِکلے تے اوہدے ازمان لئی اسمان ولّوں اوہدے توں نِشان منگ کے اوہدے نال جھگڑا کرن لگّے۔
Punjabi Standard Bible (Punjabi Standard Bible) 2023
ਤਦ ਫ਼ਰੀਸੀ ਆ ਕੇ ਉਸ ਨਾਲ ਬਹਿਸ ਕਰਨ ਲੱਗੇ ਅਤੇ ਉਸ ਨੂੰ ਪਰਖਣ ਲਈ ਉਸ ਕੋਲੋਂ ਅਕਾਸ਼ ਤੋਂ ਚਿੰਨ੍ਹ ਦੀ ਮੰਗ ਕੀਤੀ।