Mark 8:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਆਤਮਾ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਇੱਕ ਲੰਮਾ ਹਉਕਾ ਭਰ ਕੇ ਕਿਹਾ, “ਇਸ ਪੀੜ੍ਹੀ ਦੇ ਲੋਕ ਚਮਤਕਾਰ ਕਿਉਂ ਦੇਖਣਾ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਚਮਤਕਾਰ ਨਹੀਂ ਦਿਖਾਇਆ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਬੜੇ ਉਦਾਸ ਹੋ ਕੇ ਕਿਹਾ, “ਇਹ ਪੀੜ੍ਹੀ ਚਿੰਨ੍ਹ ਕਿਉਂ ਮੰਗਦੀ ਹੈ? ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਪਣੇ ਆਤਮਾ ਥੀਂ ਹੌਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ
Punjabi ERV
ਯਿਸੂ ਨੇ ਆਪਣੇ ਆਤਮੇ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنے دِلوں ہَوکا بھرکے آکھیا۔ ایس زمانے دے لوک کیوں نِشان منگدے نیں۔ مَیں تُہانوں سَچ آکھنا آں۔ پئی ایس زمانے دے لوکاں نُوں کوئی نِشان دِتّا نا جائے گا۔
Punjabi Standard Bible (Punjabi Standard Bible) 2023
ਪਰ ਉਸ ਨੇ ਆਪਣੇ ਆਤਮਾ ਵਿੱਚ ਡੂੰਘਾ ਹਉਕਾ ਭਰਦੇ ਹੋਏ ਕਿਹਾ, “ਇਹ ਪੀੜ੍ਹੀ ਚਿੰਨ੍ਹ ਕਿਉਂ ਚਾਹੁੰਦੀ ਹੈ? ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇਸ ਪੀੜ੍ਹੀ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।”