Mark 8:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਜਾਣਦੇ ਹੋਏ ਕਿ ਉਹ ਕੀ ਗੱਲਾਂ ਕਰ ਰਹੇ ਹਨ, ਯਿਸੂ ਨੇ ਕਿਹਾ, “ਤੁਸੀਂ ਇਸ ਤਰ੍ਹਾਂ ਦੀਆਂ ਗੱਲਾਂ ਕਿਉਂ ਕਰ ਰਹੇ ਹੋ ਕਿ ਤੁਹਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਹੁਣ ਵੀ ਨਹੀਂ ਸਮਝਦੇ? ਕੀ ਤੁਸੀਂ ਬੇਸਮਝ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ: “ਤੁਸੀਂ ਰੋਟੀ ਨਾ ਹੋਣ ਦੀ ਗੱਲ ਕਿਉਂ ਕਰ ਰਹੇ ਹੋ? ਕੀ ਤੁਸੀਂ ਹੁਣ ਤੱਕ ਨਹੀਂ ਵੇਖ ਸਕਦੇ ਜਾਂ ਸਮਝ ਨਹੀਂ ਰਹੇ? ਕੀ ਤੁਹਾਡੇ ਦਿਲ ਕਠੋਰ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਭਈ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀ ਸਮਝਦੇ? ਕੀ ਤੁਹਾਡਾ ਦਿਲ ਸੁੰਨ ਹੋ ਗਿਆ?
Punjabi ERV
ਯਿਸੂ ਜਾਣਦਾ ਸੀ ਕਿ ਉਸਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰਥ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع ایہہ جان کے اوہناں نُوں آکھیا۔ تُسی کیوں چَرچا کر دے اوہ۔ پئی ساڈے کول روٹی نئیں؟
Punjabi Standard Bible (Punjabi Standard Bible) 2023
ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਉਂ ਵਿਚਾਰ ਕਰਦੇ ਹੋ ਕਿ ਤੁਹਾਡੇ ਕੋਲ ਰੋਟੀਆਂ ਨਹੀਂ ਹਨ? ਕੀ ਤੁਸੀਂ ਅਜੇ ਤੱਕ ਵੀ ਨਹੀਂ ਜਾਣਦੇ ਅਤੇ ਸਮਝਦੇ? ਕੀ ਤੁਹਾਡਾ ਦਿਲ ਕਠੋਰ ਹੋ ਗਿਆ ਹੈ?