Mark 8:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਪੰਜ ਰੋਟੀਆਂ ਪੰਜ ਹਜ਼ਾਰ ਲਈ ਤੋੜੀਆਂ ਸਨ ਤਾਂ ਤੁਸੀਂ ਕਿੰਨੇ ਟੋਕਰੇ ਬਚੇ ਹੋਏ ਟੁਕੜਿਆਂ ਦੇ ਚੁੱਕੇ ਸਨ?” ਉਹਨਾਂ ਨੇ ਉੱਤਰ ਦਿੱਤਾ, “ਬਾਰ੍ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਪੰਜ ਰੋਟੀਆਂ ਨੂੰ ਪੰਜ ਹਜ਼ਾਰ ਲਈ ਤੋੜਿਆ, ਤੁਸੀਂ ਕਿੰਨੀਆਂ ਟੋਕਰੀਆਂ ਟੁਕੜਿਆਂ ਦੀਆ ਚੁੱਕੀਆਂ? “ਬਾਰ੍ਹਾਂ,” ਉਹਨਾਂ ਨੇ ਜਵਾਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਓਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨਾਂ ਉਸ ਨੂੰ ਆਖਿਆ, ਬਾਰਾਂ
Punjabi ERV
ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕਡ਼ਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ? ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مَیں پنج روٹِیاں پنج ہزار لئی توڑیاں تَد تُساں ٹُکّراں دِیاں کِنیاں ٹوکریاں بھریاں ہویاں چُکیاں؟ اوہناں اوہنوں آکھیا۔ باراں۔
Punjabi Standard Bible (Punjabi Standard Bible) 2023
“ਜਦੋਂ ਮੈਂ ਪੰਜ ਹਜ਼ਾਰ ਲਈ ਪੰਜ ਰੋਟੀਆਂ ਤੋੜੀਆਂ ਤਾਂ ਤੁਸੀਂ ਟੁਕੜਿਆਂ ਦੀਆਂ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ?” ਉਨ੍ਹਾਂ ਨੇ ਕਿਹਾ, “ਬਾਰਾਂ।”