Mark 8:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸ ਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅੱਖਾਂ ਤੇ ਥੁੱਕਿਆ ਅਤੇ ਆਪਣੇ ਹੱਥ ਉਸ ਉੱਤੇ ਰੱਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸੱਕਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਅੰਨ੍ਹੇ ਨੂੰ ਹੱਥ ਤੋਂ ਫੜ ਕੇ ਪਿੰਡ ਤੋਂ ਬਾਹਰ ਲੈ ਗਏ, ਫਿਰ ਉਹਨਾਂ ਨੇ ਉਸ ਦੀਆਂ ਅੱਖਾਂ ਉੱਤੇ ਥੁੱਕਿਆ ਅਤੇ ਆਪਣੇ ਹੱਥ ਉਸ ਦੀਆਂ ਅੱਖਾਂ ਉੱਤੇ ਰੱਖੇ ਅਤੇ ਉਸ ਤੋਂ ਪੁੱਛਿਆ, “ਕੀ ਤੈਨੂੰ ਕੁਝ ਦਿਖਾਈ ਦਿੰਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਅੰਨ੍ਹੇ ਆਦਮੀ ਨੂੰ ਹੱਥ ਨਾਲ ਫੜ ਲਿਆ ਅਤੇ ਉਸਨੂੰ ਪਿੰਡ ਤੋਂ ਬਾਹਰ ਲੈ ਗਿਆ। ਜਦੋਂ ਉਸਨੇ ਆਦਮੀ ਦੀਆਂ ਅੱਖਾਂ ਤੇ ਥੁੱਕਿਆ ਅਤੇ ਉਸ ਉੱਪਰ ਆਪਣਾ ਹੱਥ ਰੱਖਿਆ ਤਾਂ ਯਿਸ਼ੂ ਨੇ ਪੁੱਛਿਆ, “ਕੀ ਤੁਸੀਂ ਕੁਝ ਵੇਖ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਅੰਨ੍ਹੇ ਦਾ ਹੱਥ ਫੜ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਰ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿੱਸਦਾ ਹੈ?
Punjabi ERV
ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ਡ਼ਕੇ ਉਸਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅਖਾਂ ਤੇ ਥੁਕਿਆ ਅਤੇ ਆਪਣੇ ਹੱਥ ਉਸ ਉੱਤੇ ਰਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸਕਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اَنھے دا ہتّھ پھڑ کے اوہنوں پِنڈوں باہر لے گیا۔ تے اوہدیاں اَکھّیاں وِچ تُھک کے اوہدے اُتّے ہتّھ رکھیا۔ تے اوہنوں پُچھیا۔ پئی تینُوں کُجھ دِسدا اے؟
Punjabi Standard Bible (Punjabi Standard Bible) 2023
ਤਦ ਉਹ ਉਸ ਅੰਨ੍ਹੇ ਦਾ ਹੱਥ ਫੜ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ 'ਤੇ ਥੁੱਕਿਆ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਪੁੱਛਿਆ, “ਕੀ ਤੈਨੂੰ ਕੁਝ ਵਿਖਾਈ ਦਿੰਦਾ ਹੈ?”