Mark 8:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਨ੍ਹੇ ਆਦਮੀ ਨੇ ਨਜ਼ਰ ਪੱਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁੱਖਾਂ ਵਾਂਗ ਦਿਸਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਆਦਮੀ ਨੇ ਉਤਾਂਹ ਦੇਖਦੇ ਹੋਏ ਉੱਤਰ ਦਿੱਤਾ, “ਮੈਨੂੰ ਮਨੁੱਖ ਦਿਖਾਈ ਦੇ ਰਹੇ ਹਨ । ਪਰ ਉਹ ਇਸ ਤਰ੍ਹਾਂ ਲੱਗਦੇ ਹਨ, ਜਿਵੇਂ ਚੱਲਦੇ ਫਿਰਦੇ ਰੁੱਖ ਹੋਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਉੱਪਰ ਵੇਖਿਆ ਅਤੇ ਕਿਹਾ, “ਮੈਂ ਲੋਕਾਂ ਨੂੰ ਵੇਖਦਾ ਹਾਂ; ਉਹ ਰੁੱਖਾਂ ਵਾਂਗ ਲੱਗਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਨਜ਼ਰ ਪੱਟ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਓਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਙੁ ਦਿੱਸਦੇ ਹਨ
Punjabi ERV
ਅੰਨ੍ਹੇ ਆਦਮੀ ਨੇ ਨਜ਼ਰ ਪਟ੍ਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁਖਾਂ ਵਾਂਗ ਦਿਸਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس نظر کر کے آکھیا۔ مَیں بندیاں نُوں ویکھنا آں پئی اوہ بُوٹیاں وانگُوں ٹُر دے ہوئے مَینُوں دِسدے نیں۔
Punjabi Standard Bible (Punjabi Standard Bible) 2023
ਉਸ ਨੇ ਅੱਖਾਂ ਚੁੱਕ ਕੇ ਕਿਹਾ, “ਮੈਂ ਮਨੁੱਖਾਂ ਨੂੰ ਵੇਖਦਾ ਹਾਂ ਜੋ ਮੈਨੂੰ ਚੱਲਦੇ ਫਿਰਦੇ ਦਰਖ਼ਤਾਂ ਵਾਂਗ ਦਿਸਦੇ ਹਨ।”