Mark 8:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਕੁਝ ਕਹਿੰਦੇ ਹਨ ਕਿ ਤੁਸੀਂ ਯੂਹੰਨਾ ਬਪਤਿਸਮਾ ਦੇਣ ਵਾਲੇ ਹੋ । ਦੂਜੇ ਕਹਿੰਦੇ ਹਨ, ‘ਏਲੀਯਾਹ,’ ਪਰ ਕੁਝ ਹੋਰ ਕਹਿੰਦੇ ਹਨ, ‘ਨਬੀਆਂ ਵਿੱਚੋਂ ਕੋਈ ਇੱਕ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਯੋਹਨ ਬਪਤਿਸਮਾ ਦੇਣ ਵਾਲਾ; ਦੂਸਰੇ ਕਹਿੰਦੇ ਹਨ ਏਲੀਯਾਹ; ਅਤੇ ਕਈ ਕਹਿੰਦੇ, ਇੱਕ ਨਬੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ
Punjabi ERV
ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں آکھیا۔ یُوحنّا بپتِسمہ دین والا تے کئی ایلیّاہ تے کئی نبیاں وِچوں اِک۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਉੱਤਰ ਦਿੱਤਾ, “ਯੂਹੰਨਾ ਬਪਤਿਸਮਾ ਦੇਣ ਵਾਲਾ, ਪਰ ਕਈ ਏਲੀਯਾਹ ਅਤੇ ਕਈ ਨਬੀਆਂ ਵਿੱਚੋਂ ਇੱਕ।”