Mark 8:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਆਪਣੇ ਚੇਲਿਆਂ ਨੂੰ ਇਸ ਤਰ੍ਹਾਂ ਸਿੱਖਿਆ ਦੇਣ ਲੱਗੇ, “ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਸਹੇ ਅਤੇ ਬਜ਼ੁਰਗ ਆਗੂਆਂ, ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਦੁਆਰਾ ਠੁਕਰਾਇਆ ਜਾਵੇ । ਉਹ ਮਾਰਿਆ ਜਾਵੇ ਅਤੇ ਤਿੰਨ ਦਿਨਾਂ ਬਾਅਦ ਜੀਅ ਉੱਠੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਆਪਣੇ ਚੇਲਿਆਂ ਨੂੰ ਸਿਖਾਲਣ ਲੱਗਾ ਕਿ ਮਨੁੱਖ ਦੇ ਪੁੱਤਰ ਨੂੰ ਜ਼ਰੂਰੀ ਹੈ ਕਿ ਉਹ ਬਹੁਤ ਸਾਰੀਆਂ ਮੁਸੀਬਤਾਂ ਨੂੰ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਉਸਨੂੰ ਰੱਦ ਕੀਤਾ ਜਾਵੇ, ਅਤੇ ਉਸਨੂੰ ਮਾਰ ਦਿੱਤਾ ਜਾਵੇ ਅਤੇ ਤੀਸਰੇ ਦਿਨ ਫਿਰ ਜੀ ਉੱਠੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉਨ੍ਹਾਂ ਨੂੰ ਸਿਖਾਲਣ ਲੱਗਾ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁਖ ਝੱਲੇ ਅਤੇ ਬਜ਼ੁਰਗਾਂ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਰ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਜੀ ਉੱਠੇ
Punjabi ERV
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ اوہناں نُوں سکھالن لگّا پئی ضرُور اے۔ پئی اِبنِ آدم بُہت دُکھ جھلّے۔ تے اوہ بزُرگاں تے سردار کاہِناں تے فقِیہاں توں رَدّ کِیتا جائے۔ تے جانوں ماریا جائے۔ تے تِنّاں دِناں پِچّھوں جی اُٹھے۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਦੁਆਰਾ ਰੱਦਿਆ ਜਾਵੇ ਤੇ ਮਾਰ ਦਿੱਤਾ ਜਾਵੇ ਅਤੇ ਤਿੰਨਾਂ ਦਿਨਾਂ ਬਾਅਦ ਜੀ ਉੱਠੇ।