Mark 8:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਮੁੜ ਕੇ ਆਪਣੇ ਚੇਲਿਆਂ ਵੱਲ ਦੇਖਦੇ ਹੋਏ ਪਤਰਸ ਨੂੰ ਝਿੜਕਿਆ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਤੂੰ ਪਰਮੇਸ਼ਰ ਦੀਆਂ ਨਹੀਂ ਸਗੋਂ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਯਿਸ਼ੂ ਮੁੜੇ ਅਤੇ ਆਪਣੇ ਚੇਲਿਆਂ ਵੱਲ ਵੇਖਿਆ ਤਾਂ ਉਹਨਾਂ ਨੇ ਪਤਰਸ ਨੂੰ ਝਿੜਕ ਕੇ ਕਿਹਾ। “ਮੇਰੇ ਤੋਂ ਪਿੱਛੇ ਹੋ ਜਾ ਸ਼ੈਤਾਨ! ਤੂੰ ਪਰਮੇਸ਼ਵਰ ਦੀਆਂ ਗੱਲਾਂ ਤੇ ਨਹੀਂ ਪਰੰਤੂ ਮਨੁੱਖੀ ਗੱਲਾਂ ਵੱਲ ਧਿਆਨ ਰੱਖਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
Punjabi ERV
ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤਕਿਆ। ਤਦ ਉਸਨੇ ਪਤਰਸ ਨੂੰ ਨਿੰਦਿਆ ਅਤੇ ਉਸਨੂੰ ਕਿਹਾ, “ਮੇਰੇ ਤੋਂ ਦੂਰ ਚਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس مُنھ پھیر لیا۔ تے اپنے شاگِرداں ولّ ویکھ کے پطرس نُوں جِھڑکیا۔ تے آکھیا۔ اَے شیطان میرے اگّوں دُراڈے ہو جا۔ کیوں جو تُوں خُدا دِیاں گلّاں دا نئیں پر بندیاں دِیاں گلّاں دا دھیان رکھنا ایں۔
Punjabi Standard Bible (Punjabi Standard Bible) 2023
ਪਰ ਉਸ ਨੇ ਪਿੱਛੇ ਮੁੜ ਕੇ ਆਪਣੇ ਚੇਲਿਆਂ ਵੱਲ ਵੇਖਿਆ ਅਤੇ ਪਤਰਸ ਨੂੰ ਝਿੜਕਦੇ ਹੋਏ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਪਿੱਛੇ ਹਟ! ਕਿਉਂਕਿ ਤੂੰ ਪਰਮੇਸ਼ਰ ਦੀਆਂ ਗੱਲਾਂ 'ਤੇ ਨਹੀਂ, ਸਗੋਂ ਮਨੁੱਖਾਂ ਦੀਆਂ ਗੱਲਾਂ 'ਤੇ ਮਨ ਲਾਉਂਦਾ ਹੈਂ।”