Mark 8:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਸ ਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਉਸ ਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਨੇ ਚੇਲਿਆਂ ਦੇ ਨਾਲ ਲੋਕਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੇ ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਆਪਣੀ ਸਲੀਬ ਚੁੱਕੇ ਅਤੇ ਮੇਰੇ ਪਿੱਛੇ ਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜਿਹੜਾ ਵੀ ਮੇਰਾ ਚੇਲਾ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
Punjabi ERV
ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸਦੇ ਚੇਲੇ ਵੀ ਉਸਦੇ ਨਾਲ ਸਨ। ਉਸਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਉਸਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس بِھیڑ نُوں اپنے شاگِرداں سَنے کول سدّیا تے اوہناں نُوں آکھن لگّا پئی جے کوئی میرے پِچّھے آؤنا چاہے۔ اوہ اپنا اِنکار کرے تے اپنی صلِیب چُک کے میرے مگر ٹُر پئے۔
Punjabi Standard Bible (Punjabi Standard Bible) 2023
ਫਿਰ ਉਸ ਨੇ ਭੀੜ ਨੂੰ ਆਪਣੇ ਚੇਲਿਆਂ ਸਮੇਤ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।