Mark 8:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇੱਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸ ਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿੱਥੋਂ ਕਰ ਸੱਕਦੇ ਹਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਉੱਤਰ ਦਿੱਤਾ, “ਇੰਨੇ ਲੋਕਾਂ ਨੂੰ ਰਜਾਉਣ ਲਈ ਇਸ ਉਜਾੜ ਥਾਂ ਵਿੱਚ ਭੋਜਨ ਕਿੱਥੋਂ ਮਿਲ ਸਕਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਚੇਲਿਆਂ ਨੇ ਉੱਤਰ ਦਿੱਤਾ, “ਪਰ ਇਸ ਉਜਾੜ ਵਿੱਚ ਇੰਨੀ ਭੀੜ ਦੇ ਖਾਣ ਲਈ ਕੋਈ ਕਿੱਥੋਂ ਭੋਜਨ ਲਿਆ ਸਕਦਾ ਹੈ ਕਿ ਸੱਭ ਨੂੰ ਰਜਾ ਸਕੇ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਇਨ੍ਹਾਂ ਨੂੰ ਰੋਟੀਆਂ ਨਾਲ ਕਿੱਥੋਂ ਰਜਾ ਸੱਕੇ?
Punjabi ERV
ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿਥੋਂ ਕਰ ਸਕਦੇ ਹਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے شاگِرداں اوہنوں جواب دِتّا پئی کِتّھوں ایس اُجاڑ وِچ کوئی ایہناں نُوں روٹی نال رَجّا سکے گا؟
Punjabi Standard Bible (Punjabi Standard Bible) 2023
ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ, “ਇੱਥੇ ਉਜਾੜ ਵਿੱਚ ਕੋਈ ਇਨ੍ਹਾਂ ਨੂੰ ਰੋਟੀਆਂ ਕਿੱਥੋਂ ਖੁਆ ਸਕੇਗਾ?”