Mark 8:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਉਹ ਜ਼ਮੀਨ ਉੱਤੇ ਬੈਠ ਜਾਣ । ਇਸ ਦੇ ਬਾਅਦ ਯਿਸੂ ਨੇ ਸੱਤ ਰੋਟੀਆਂ ਲਈਆਂ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਤੋੜ ਕੇ ਚੇਲਿਆਂ ਨੂੰ ਲੋਕਾਂ ਵਿੱਚ ਵੰਡਣ ਲਈ ਦਿੱਤੀਆਂ ਅਤੇ ਉਹਨਾਂ ਨੇ ਇਸੇ ਤਰ੍ਹਾਂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਤਦ ਉਸਨੇ ਸੱਤ ਰੋਟੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ। ਫਿਰ ਉਸਨੇ ਆਪਣੇ ਚੇਲਿਆਂ ਨੂੰ ਵੰਡਣ ਲਈ ਦਿੱਤੀਆਂ ਅਤੇ ਉਹਨਾਂ ਨੇ ਸਾਰਿਆਂ ਵਿੱਚ ਵੰਡ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਲੋਕਾਂ ਨੂੰ ਹੁਕਮ ਦਿੱਤਾ ਭਈ ਭੁੰਞੇਂ ਬਹਿ ਜਾਣ। ਤਾਂ ਉਸ ਨੇ ਓਹ ਸੱਤ ਰੋਟੀਆਂ ਲਈਆਂ ਅਤੇ ਸ਼ੁਕਰ ਕਰਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਅੱਗੇ ਰੱਖ ਦਿੱਤੀਆਂ
Punjabi ERV
ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸਨੇ ਸੱਤ ਰੋਟੀਆਂ ਲੈਕੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਰੋਟੀਆਂ ਤੋਡ਼ੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕਠੀ ਹੋਈ ਭੀਡ਼ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸਨੇ ਆਖਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس لوکاں نُوں حُکم کِیتا پئی زمین اُتّے بَہہ جان۔ تے اوس اوہی سَتّ روٹِیاں لئیاں تے شُکر کر کے توڑیاں تے اپنے شاگِرداں نُوں دِتّیاں۔ پئی اوہ اوہناں دے اگّے رکھن تے اوہناں نیں لوکاں دے اگّے رکھ دِتّیاں۔
Punjabi Standard Bible (Punjabi Standard Bible) 2023
ਤਦ ਉਸ ਨੇ ਲੋਕਾਂ ਨੂੰ ਜ਼ਮੀਨ 'ਤੇ ਬੈਠਣ ਦਾ ਹੁਕਮ ਦਿੱਤਾ ਅਤੇ ਉਹ ਸੱਤ ਰੋਟੀਆਂ ਲਈਆਂ ਤੇ ਧੰਨਵਾਦ ਕਰਕੇ ਤੋੜੀਆਂ ਅਤੇ ਵਰਤਾਉਣ ਲਈ ਆਪਣੇ ਚੇਲਿਆਂ ਨੂੰ ਦਿੱਤੀਆਂ ਤੇ ਚੇਲਿਆਂ ਨੇ ਲੋਕਾਂ ਨੂੰ ਵਰਤਾ ਦਿੱਤੀਆਂ।