Mark 9:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁੱਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸ ਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਾ ਹੈ ਪਰ ਲੋਕਾਂ ਨੇ ਉਸ ਨਾਲ ਉਹ ਹੀ ਕੀਤਾ ਜੋ ਉਹ ਚਾਹੁੰਦੇ ਸਨ; ਜਿਸ ਤਰ੍ਹਾਂ ਉਸ ਬਾਰੇ ਲਿਖਿਆ ਹੋਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਆ ਚੁੱਕਿਆ ਹੈ, ਅਤੇ ਪਰ ਜੋ ਕੁਝ ਉਹ ਚਾਹੁੰਦੇ ਸਨ ਉਹਨਾਂ ਨੇ ਆਪਣੇ ਅਨੁਸਾਰ ਉਸ ਨਾਲ ਸਭ ਕੁਝ ਕੀਤਾ, ਜਿਵੇਂ ਕਿ ਇਸ ਬਾਰੇ ਲਿਖਿਆ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਆ ਵੀ ਚੁੱਕਿਆ ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਉਨ੍ਹਾਂ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।।
Punjabi ERV
ਮੈਂ ਤੁਹਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں۔ پئی ایلیّاہ آ وی گیا اے۔ تے نالے جیہا اوہدے حق وِچ لِکھیا گیا اے۔ اوہناں دا جو کُجھ دِل کِیتا سو ای اوہدے نال کِیتا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਾ ਅਤੇ ਜਿਵੇਂ ਉਸ ਦੇ ਵਿਖੇ ਲਿਖਿਆ ਹੈ, ਉਨ੍ਹਾਂ ਨੇ ਜੋ ਚਾਹਿਆ ਉਸ ਨਾਲ ਕੀਤਾ।”