Mark 9:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕੱਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਬਾਕੀ ਦੇ ਚੇਲਿਆਂ ਦੇ ਕੋਲ ਆਏ ਤਾਂ ਉਹਨਾਂ ਨੇ ਇੱਕ ਵੱਡੀ ਭੀੜ ਇਕੱਠੀ ਹੋਈ ਦੇਖੀ । ਕੁਝ ਵਿਵਸਥਾ ਦੇ ਸਿੱਖਿਅਕ ਚੇਲਿਆਂ ਨਾਲ ਬਹਿਸ ਕਰ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਦੂਜੇ ਚੇਲਿਆਂ ਕੋਲ ਆਏ, ਉਹਨਾਂ ਨੇ ਆਪਣੇ ਆਲੇ-ਦੁਆਲੇ ਇੱਕ ਵੱਡੀ ਭੀੜ ਨੂੰ ਵੇਖਿਆ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਹਨਾਂ ਨਾਲ ਬਹਿਸ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫੇਰੇ ਵੱਡੀ ਭੀੜ ਅਰ ਉਨ੍ਹਾਂ ਨਾਲ ਗ੍ਰੰਥੀਆਂ ਨਾਲ ਝਗੜਾ ਕਰਦੇ ਡਿੱਠਾ
Punjabi ERV
ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀਡ਼ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد شاگِرداں کول آئے تے اوہناں دے چَوفیرے بڑی بِھیڑ تے فقِیہاں نُوں اوہناں دے نال بحث کر دیاں ویکھیا۔
Punjabi Standard Bible (Punjabi Standard Bible) 2023
ਜਦੋਂ ਉਹ ਚੇਲਿਆਂ ਕੋਲ ਆਏ ਤਾਂ ਵੇਖਿਆ ਕਿ ਉਨ੍ਹਾਂ ਦੁਆਲੇ ਵੱਡੀ ਭੀੜ ਲੱਗੀ ਹੈ ਅਤੇ ਸ਼ਾਸਤਰੀ ਉਨ੍ਹਾਂ ਨਾਲ ਬਹਿਸ ਕਰ ਰਹੇ ਹਨ।