Mark 9:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਭਰਿਸ਼ਟ-ਆਤਮਾ ਜਦੋਂ ਵੀ ਉਸ ਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸ ਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕੱਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਕਦੀ ਵੀ ਇਹ ਆਤਮਾ ਉਸ ਨੂੰ ਫੜਦੀ ਹੈ ਤਾਂ ਉਸ ਨੂੰ ਜ਼ਮੀਨ ਉੱਤੇ ਸੁੱਟ ਦਿੰਦੀ ਹੈ । ਬੇਟੇ ਦੇ ਮੂੰਹ ਵਿੱਚੋਂ ਝੱਗ ਨਿਕਲ ਪੈਂਦੀ ਹੈ । ਫਿਰ ਉਹ ਦੰਦ ਪੀਂਹਦਾ ਹੈ ਅਤੇ ਅੰਤ ਵਿੱਚ ਉਸ ਦਾ ਸਾਰਾ ਸਰੀਰ ਆਕੜ ਜਾਂਦਾ ਹੈ । ਮੈਂ ਤੁਹਾਡੇ ਚੇਲਿਆਂ ਨੂੰ ਇਸ ਅਸ਼ੁੱਧ ਆਤਮਾ ਨੂੰ ਕੱਢਣ ਲਈ ਕਿਹਾ ਪਰ ਉਹ ਇਸ ਨੂੰ ਕੱਢ ਨਾ ਸਕੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਵੀ ਇਹ ਦੁਸ਼ਟ ਆਤਮਾ ਉਸਨੂੰ ਫੜ ਲੈਂਦੀ ਹੈ, ਇਹ ਉਸਨੂੰ ਜ਼ਮੀਨ ਤੇ ਸੁੱਟ ਦਿੰਦੀ ਹੈ। ਉਸਦੇ ਮੂੰਹ ਵਿੱਚੋਂ ਝੱਗ ਨਿਕਲਦੀ ਹੈ ਅਤੇ ਉਹ ਆਪਣੇ ਦੰਦ ਪੀਂਹਦਾ ਅਤੇ ਕਠੋਰ ਹੋ ਜਾਂਦਾ ਹੈ। ਮੈਂ ਤੁਹਾਡੇ ਚੇਲਿਆਂ ਨੂੰ ਆਤਮਾ ਕੱਢਣ ਲਈ ਕਿਹਾ, ਪਰ ਉਹ ਉਸ ਵਿੱਚੋਂ ਕੱਢ ਨਾ ਸਕੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ
Punjabi ERV
ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ਡ਼ਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕਡ਼ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جِتّھے کِتے اوہنوں پھڑ دی اے اوتھے ای پٹکا دیندی اے۔ تے اوہ جھگ چھڈ دا اے۔ تے دَند پِیہندا اے۔ تے سُکدا جاندا اے۔ تے مَیں تیرے شاگِرداں نُوں آکھیا سی پئی اوہ اوہنوں کڈھ دین۔ تے اوہ اوہنوں کڈھ نا سکے۔
Punjabi Standard Bible (Punjabi Standard Bible) 2023
ਉਹ ਜਿੱਥੇ ਕਿਤੇ ਵੀ ਇਸ ਨੂੰ ਫੜਦੀ ਹੈ ਪਟਕ ਦਿੰਦੀ ਹੈ ਅਤੇ ਇਸ ਦੇ ਮੂੰਹ ਵਿੱਚੋਂ ਝੱਗ ਨਿੱਕਲਦੀ ਹੈ ਅਤੇ ਇਹ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਕਿਹਾ ਕਿ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ।”

Recommended Reading