Mark 9:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਚੇਲੇ ਉਸ ਲੜਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕੱਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਸ ਨੂੰ ਉਹਨਾਂ ਕੋਲ ਲਿਆਏ । ਅਸ਼ੁੱਧ ਆਤਮਾ ਨੇ ਯਿਸੂ ਨੂੰ ਦੇਖਦੇ ਹੀ ਇਕਦਮ ਲੜਕੇ ਨੂੰ ਮਰੋੜਿਆ ਅਤੇ ਜ਼ਮੀਨ ਉੱਤੇ ਸੁੱਟ ਦਿੱਤਾ । ਉਹ ਮੂੰਹ ਵਿੱਚੋਂ ਝੱਗ ਕੱਢਦੇ ਹੋਏ ਜ਼ਮੀਨ ਉੱਤੇ ਉਲਟ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹ ਉਸ ਨੂੰ ਲੈ ਆਏ। ਜਦੋਂ ਆਤਮਾ ਨੇ ਯਿਸ਼ੂ ਨੂੰ ਵੇਖਿਆ, ਤਾਂ ਇਸ ਨੇ ਤੁਰੰਤ ਹੀ ਲੜਕੇ ਨੂੰ ਬਹੁਤ ਮਰੋੜਿਆ ਅਤੇ ਉਹ ਜ਼ਮੀਨ ਤੇ ਡਿੱਗ ਪਿਆ ਅਤੇ ਮੂੰਹ ਤੋਂ ਝੱਗ ਛੱਡਦਾ ਹੋਇਆ ਲੋਟਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਹ ਨੂੰ ਉਸ ਦੇ ਕੋਲ ਲਿਆਏ ਅਰ ਜਾਂ ਉਸ ਨੇ ਉਹ ਨੂੰ ਵੇਖਿਆ ਤਾਂ ਰੂਹ ਨੇ ਉਸੇ ਵੇਲੇ ਉਹ ਨੂੰ ਵੱਡਾ ਮਰੋੜਿਆ ਅਤੇ ਉਹ ਭੁਞੇਂ ਡਿੱਗ ਪਿਆ ਅਰ ਝੱਗ ਛੱਡਦਾ ਹੋਇਆ ਲੇਟਣ ਲੱਗਾ
Punjabi ERV
ਤਾਂ ਚੇਲੇ ਉਸ ਲਡ਼ਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں اوہدے کول لیاندا۔ تے جد اوس اوہنوں ویکھیا اونویں رُوح اوہنوں مروڑیا۔ تے اوہ زمین اُتّے ڈِگّا۔ تے جھگ چھڈ کے لیٹن لگّا۔
Punjabi Standard Bible (Punjabi Standard Bible) 2023
ਤਦ ਉਹ ਲੜਕੇ ਨੂੰ ਉਸ ਦੇ ਕੋਲ ਲਿਆਏ। ਆਤਮਾ ਨੇ ਯਿਸੂ ਨੂੰ ਵੇਖ ਕੇ ਤੁਰੰਤ ਲੜਕੇ ਨੂੰ ਮਰੋੜਿਆ ਅਤੇ ਲੜਕਾ ਧਰਤੀ ਉੱਤੇ ਡਿੱਗ ਕੇ ਲਿਟਣ ਲੱਗਾ ਅਤੇ ਉਸ ਦੇ ਮੂੰਹ ਵਿੱਚੋਂ ਝੱਗ ਨਿੱਕਲਣ ਲੱਗੀ।