Mark 9:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਿਸ਼ਟ ਆਤਮਾ ਉਸ ਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸੱਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਈ ਵਾਰ ਅਸ਼ੁੱਧ ਆਤਮਾ ਨੇ ਇਸ ਨੂੰ ਅੱਗ ਵਿੱਚ ਜਾਂ ਪਾਣੀ ਵਿੱਚ ਸੁੱਟ ਕੇ ਮਾਰਨ ਦੀ ਕੋਸ਼ਿਸ਼ ਕੀਤੀ ਹੈ । ਇਸ ਲਈ ਸਾਡੇ ਉੱਤੇ ਰਹਿਮ ਕਰ ਕੇ ਸਾਡੀ ਮਦਦ ਕਰੋ, ਜੇਕਰ ਤੁਸੀਂ ਕੁਝ ਕਰ ਸਕਦੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਨੂੰ ਮਾਰਨ ਲਈ ਅਕਸਰ ਦੁਸ਼ਟ ਆਤਮਾਵਾਂ ਉਸਨੂੰ ਅੱਗ ਜਾਂ ਪਾਣੀ ਵਿੱਚ ਸੁੱਟ ਦਿੰਦੀਆਂ ਸਨ। ਪਰ ਜੇ ਤੁਸੀਂ ਕੁਝ ਕਰ ਸਕਦੇ ਹੋ ਤਾਂ ਸਾਡੇ ਤੇ ਤਰਸ ਖਾਓ ਅਤੇ ਸਾਡੀ ਸਹਾਇਤਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਰ ਪਾਣੀ ਵਿੱਚ ਭੀ ਸੁੱਟਿਆ ਹੈ ਭਈ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸੱਕਦੇ ਹੋ ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ
Punjabi ERV
ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہنوں بہتیری واری ایہدا ناس کرن لئی اَگ وِچ تے پانی وِچ وی سُٹّیا۔ پر جے تُوں کُجھ کر سکنا ایں تے ساڈے اُتّے ترس کھا کے ساڈی مدد کر۔
Punjabi Standard Bible (Punjabi Standard Bible) 2023
ਇਸ ਨੇ ਕਈ ਵਾਰ ਇਸ ਨੂੰ ਅੱਗ ਅਤੇ ਪਾਣੀ ਵਿੱਚ ਵੀ ਸੁੱਟਿਆ ਤਾਂਕਿ ਇਸ ਦਾ ਨਾਸ ਕਰੇ, ਪਰ ਜੇ ਤੁਸੀਂ ਕੁਝ ਕਰ ਸਕਦੇ ਹੋ ਤਾਂ ਸਾਡੇ 'ਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।”