Mark 9:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਦੇਖਿਆ ਕਿ ਭੀੜ ਉਹਨਾਂ ਦੇ ਜ਼ਿਆਦਾ ਨੇੜੇ ਆ ਰਹੀ ਹੈ ਤਦ ਉਹਨਾਂ ਨੇ ਅਸ਼ੁੱਧ ਆਤਮਾ ਨੂੰ ਝਿੜਕ ਕੇ ਕਿਹਾ, “ਗੂੰਗੀ ਅਤੇ ਬੋਲ਼ੀ ਆਤਮਾ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਲੜਕੇ ਵਿੱਚੋਂ ਨਿਕਲ ਜਾ ਅਤੇ ਫਿਰ ਉਸ ਵਿੱਚ ਕਦੀ ਨਾ ਵੜਨਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਵੇਖਿਆ ਕਿ ਭੀੜ ਉਸ ਜਗ੍ਹਾ ਵੱਲ ਭੱਜ ਰਹੀ ਹੈ, ਤਾਂ ਯਿਸ਼ੂ ਨੇ ਅਸ਼ੁੱਧ ਆਤਮਾ ਨੂੰ ਝਿੜਕਦੇ ਹੋਏ ਕਿਹਾ, “ਹੇ ਗੂੰਗੀ ਅਤੇ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ, ਉਸ ਵਿੱਚੋਂ ਬਾਹਰ ਆ ਜਾ ਅਤੇ ਕਦੀ ਵੀ ਉਸ ਵਿੱਚ ਮੁੜ ਨਾ ਵੜੀਂ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇੱਕਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਭਰਿਸ਼ਟ ਰੂਹ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੁੰਗੀ ਬੋਲੀ ਰੂਹ ਮੈਂ ਤੈਨੂੰ ਹੁਕਮ ਕਰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾਹ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
Punjabi ERV
ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁਡ਼ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد یِسُوع نے ویکھیا پئی لوک بھج کے اکٹّھے ہوندے جاندے نیں۔ تَد اوس پلِیت رُوح نُوں جِھڑکیا۔ تے اوہنوں آکھیا۔ اَے گونگی بولی رُوح۔ مَیں تینُوں حُکم کرنا آں۔ ایہدے وِچوں باہر نِکل۔ تے اوہدے وِچ مُڑ کدی نا وڑِیں۔
Punjabi Standard Bible (Punjabi Standard Bible) 2023
ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਾਂ ਭ੍ਰਿਸ਼ਟ ਆਤਮਾ ਨੂੰ ਇਹ ਕਹਿੰਦੇ ਹੋਏ ਝਿੜਕਿਆ, “ਹੇ ਗੂੰਗੀ-ਬੋਲ਼ੀ ਆਤਮਾ, ਮੈਂ ਤੈਨੂੰ ਹੁਕਮ ਦਿੰਦਾ ਹਾਂ ਇਸ ਵਿੱਚੋਂ ਨਿੱਕਲ ਜਾ ਅਤੇ ਫਿਰ ਕਦੇ ਇਸ ਵਿੱਚ ਨਾ ਵੜੀਂ।”
Recommended Reading