Mark 9:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਚੇਲਿਆਂ ਨੂੰ ਇੱਕਲਿਆਂ ਉਪਦੇਸ਼ ਦੇਣਾ ਚਾਹੁੰਦਾ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ੜਾ ਦਿੱਤਾ ਜਾਵੇਗਾ, ਜੋ ਉਸ ਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦਿੰਦੇ ਅਤੇ ਦੱਸਦੇ ਸਨ, “ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ ਜੋ ਉਸ ਨੂੰ ਮਾਰ ਦੇਣਗੇ ਪਰ ਆਪਣੇ ਮਰਨ ਦੇ ਤਿੰਨ ਦਿਨਾਂ ਦੇ ਬਾਅਦ ਉਹ ਜੀਅ ਉੱਠੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਿਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖ ਦੇ ਹੱਥਾਂ ਵਿੱਚ ਫੜਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ, ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਲਦਾ ਅਰ ਉਨ੍ਹਾਂ ਨੂੰ ਆਖਦਾ ਸੀ ਭਈ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਂਦਾ ਹੈ ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਰ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫੇਰ ਜੀ ਉੱਠੇਗਾ
Punjabi ERV
ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ਡ਼ਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی اوہ اپنے شاگِرداں نُوں سِکھالدا۔ تے اوہناں نُوں آکھدا سی پئی اِبنِ آدم بندیاں دے ہتّھِیں پھڑوایا جاندا اے۔ تے اوہ اوہنوں مار سُٹّن گے تے مر جان توں تَرے دِن پِچّھوں اوہ فیر جی اُٹھے گا۔
Punjabi Standard Bible (Punjabi Standard Bible) 2023
ਕਿਉਂਕਿ ਉਹ ਆਪਣੇ ਚੇਲਿਆਂ ਨੂੰ ਇਹ ਸਿਖਾਉਂਦਾ ਅਤੇ ਦੱਸਦਾ ਸੀ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨਾਂ ਦਿਨਾਂ ਬਾਅਦ ਉਹ ਜੀ ਉੱਠੇਗਾ।”