Mark 9:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਉਸ ਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਫ਼ਰਨਾਹੂਮ ਵਿੱਚ ਆਏ । ਜਦੋਂ ਉਹ ਘਰ ਦੇ ਵਿੱਚ ਆ ਗਏ ਤਾਂ ਯਿਸੂ ਨੇ ਚੇਲਿਆਂ ਤੋਂ ਪੁੱਛਿਆ, “ਤੁਸੀਂ ਰਾਹ ਵਿੱਚ ਕਿਸ ਬਾਰੇ ਬਹਿਸ ਕਰ ਰਹੇ ਸੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕਫ਼ਰਨਹੂਮ ਵਿੱਚ ਆਏ। ਜਦੋਂ ਉਹ ਘਰ ਵਿੱਚ ਸੀ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਰਸਤੇ ਵਿੱਚ ਕਿਸ ਬਾਰੇ ਬਹਿਸ ਕਰ ਰਹੇ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਕਫ਼ਰਨਾਹੂਮ ਵਿੱਚ ਆਏ ਅਤੇ ਜਾਂ ਉਹ ਘਰ ਵਿੱਚ ਸੀ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਾਂ ਬਾਤਾਂ ਕਰਦੇ ਸਾਓ?
Punjabi ERV
ਯਿਸੂ ਅਤੇ ਉਸਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ کَفرنحُوم وِچ آئے تے جد اوہ گھر وِچ سی اوس اوہناں کولوں پُچھیا۔ پئی تُسی راہ وِچ کِیہ گلّ بات کر دے سو۔
Punjabi Standard Bible (Punjabi Standard Bible) 2023
ਫਿਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਹ ਉਨ੍ਹਾਂ ਨੂੰ ਪੁੱਛਣ ਲੱਗਾ, “ਤੁਸੀਂ ਰਾਹ ਵਿੱਚ ਕੀ ਵਿਚਾਰ ਕਰ ਰਹੇ ਸੀ?”