Mark 9:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸੱਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸ ਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਬੈਠ ਗਏ ਅਤੇ ਆਪਣੇ ਕੋਲ ਬਾਰ੍ਹਾਂ ਚੇਲਿਆਂ ਨੂੰ ਸੱਦ ਕੇ ਕਹਿਣ ਲੱਗੇ, “ਜੋ ਕੋਈ ਤੁਹਾਡੇ ਵਿੱਚੋਂ ਪਹਿਲੀ ਥਾਂ ਪ੍ਰਾਪਤ ਕਰਨਾ ਚਾਹੁੰਦਾ ਹੈ, ਉਹ ਆਪਣੇ ਆਪ ਨੂੰ ਸਭ ਤੋਂ ਛੋਟਾ ਸਮਝੇ ਅਤੇ ਸਾਰਿਆਂ ਦਾ ਸੇਵਕ ਬਣੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੈਠ ਕੇ ਯਿਸ਼ੂ ਨੇ ਬਾਰ੍ਹਾਂ ਨੂੰ ਬੁਲਾਇਆ ਅਤੇ ਕਿਹਾ, “ਜਿਹੜਾ ਵੀ ਪਹਿਲੇ ਹੋਣਾ ਚਾਹੁੰਦਾ ਹੈ, ਉਹ ਆਖਰੀ ਅਤੇ ਸਭ ਦਾ ਦਾਸ ਹੋਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਜੇ ਕੋਈ ਪਹਿਲਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਪਿੱਛਲਾ ਅਤੇ ਸਭਨਾਂ ਦਾ ਟਹਿਲੂਆ ਹੋਵੇ
Punjabi ERV
ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس بَہہ کے اوہناں باراں نُوں سدّیا۔ تے اوہناں نُوں آکھیا۔ جے کوئی پہلا ہونا چاہے تے اوہ سبھناں توں پِچّھلا۔ تے ساریاں دا کاماں ہوئے۔
Punjabi Standard Bible (Punjabi Standard Bible) 2023
ਫਿਰ ਉਸ ਨੇ ਬੈਠ ਕੇ ਉਨ੍ਹਾਂ ਬਾਰ੍ਹਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਪਹਿਲਾ ਬਣਨਾ ਚਾਹੇ ਤਾਂ ਉਹ ਸਭ ਤੋਂ ਪਿਛਲਾ ਅਤੇ ਸਭ ਦਾ ਸੇਵਕ ਹੋਵੇ।”