Mark 9:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੋ ਕੋਈ ਇਹਨਾਂ ਬੱਚਿਆਂ ਵਿੱਚੋਂ ਕਿਸੇ ਇੱਕ ਦਾ ਮੇਰੇ ਨਾਮ ਵਿੱਚ ਸੁਆਗਤ ਕਰਦਾ ਹੈ, ਉਹ ਮੇਰਾ ਸੁਆਗਤ ਕਰਦਾ ਹੈ, ਨਾ ਕੇਵਲ ਮੇਰਾ ਸਗੋਂ ਉਸ ਦਾ ਵੀ ਜਿਸ ਨੇ ਮੈਨੂੰ ਭੇਜਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਿਹੜਾ ਵੀ ਮੇਰੇ ਨਾਮ ਵਿੱਚ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਦਾ ਕਬੂਲ ਕਰਦਾ ਹੈ, ਉਹ ਮੈਨੂੰ ਕਬੂਲ ਕਰਦਾ ਹੈ; ਅਤੇ ਜੋ ਕੋਈ ਮੇਰਾ ਸਵਾਗਤ ਕਰਦਾ ਹੈ ਉਹ ਮੈਨੂੰ ਨਹੀਂ ਕਬੂਲਦਾ, ਪਰ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਮੇਰੇ ਨਾਮ ਕਰਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।।
Punjabi ERV
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جو کوئی میرے ناں کر کے ایہو جیہے بالاں وِچوں اِک نُوں قبول کر دا اے۔ سو مَینُوں قبول کر دا اے۔ تاں جو کوئی مَینُوں قبول کر دا اے۔ سو مَینُوں نئیں پر اوہنوں جِس مَینُوں گھلّیا قبول کر دا اے۔
Punjabi Standard Bible (Punjabi Standard Bible) 2023
“ਜੋ ਕੋਈ ਅਜਿਹੇ ਬੱਚਿਆਂ ਵਿੱਚੋਂ ਇੱਕ ਨੂੰ ਮੇਰੇ ਨਾਮ ਵਿੱਚ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਸਵੀਕਾਰ ਕਰਦਾ ਹੈ।”