Mark 9:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੇਰੀ ਅੱਖ ਤੇਰੇ ਤੋਂ ਪਾਪ ਕਰਵਾਏ ਤਾਂ ਉਸ ਨੂੰ ਕੱਢ ਕੇ ਸੁੱਟ ਦੇ । ਤੇਰੇ ਲਈ ਇਹ ਚੰਗਾ ਹੈ ਕਿ ਤੂੰ ਕਾਣਾ ਹੋ ਕੇ ਪਰਮੇਸ਼ਰ ਦੇ ਰਾਜ ਵਿੱਚ ਜਾਵੇਂ ਬਜਾਏ ਇਸ ਦੇ ਕਿ ਦੋ ਅੱਖਾਂ ਹੁੰਦੇ ਹੋਏ ਨਰਕ ਵਿੱਚ ਸੁੱਟਿਆ ਜਾਵੇਂ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਇੱਕ ਅੱਖ ਨਾਲ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਸੁੱਟ। ਕਾਣਾ ਹੋਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
Punjabi ERV
ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵਡ਼ਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تیری اَکھ تینُوں ٹھوکر کھوائے۔ تے اوہنوں کڈھ سُٹ۔ خُدا دی بادشاہی وِچ کانیاں ہو کے وڑنا تیرے لئی ایہدے نالوں چَنگا اے پئی دو اَکھّیاں ہوندیاں جہنّم وِچ سُٹّیا جائیں۔
Punjabi Standard Bible (Punjabi Standard Bible) 2023
ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਇਸ ਨੂੰ ਕੱਢ ਸੁੱਟ। ਤੇਰੇ ਲਈ ਕਾਣਾ ਹੋ ਕੇ ਪਰਮੇਸ਼ਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਇਸ ਨਾਲੋਂ ਚੰਗਾ ਹੈ ਕਿ ਦੋ ਅੱਖਾਂ ਹੁੰਦੇ ਹੋਏ ਨਰਕ ਵਿੱਚ ਸੁੱਟਿਆ ਜਾਵੇਂ;