Mark 9:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇੱਥੇ ਹੋਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਇਹ ਬਹੁਤ ਚੰਗਾ ਹੈ ਕਿ ਅਸੀਂ ਇੱਥੇ ਹਾਂ । ਅਸੀਂ ਤਿੰਨ ਤੰਬੂ ਬਣਾਈਏ—ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਯਿਸ਼ੂ ਨੂੰ ਆਖਿਆ, “ਰੱਬੀ, ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ। ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”
Punjabi Bible 2016 - ਪਵਿੱਤਰ ਬਾਈਬਲ O.V.
ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਸੁਆਮੀ ਜੀ, ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ
Punjabi ERV
ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇਥੇ ਹੋਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس یِسُوع نُوں آکھیا۔ اَے ربّی ساڈا ایتھے رہنا چَنگا اے۔ تے اسی تَرے ڈیرے بنائیے۔ اِک تیرے لئی۔ تے اِک مُوسیٰ لئی۔ تے اِک ایلیّاہ دے لئی۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਯਿਸੂ ਨੂੰ ਕਿਹਾ, “ਹੇ ਰੱਬੀ, ਚੰਗਾ ਹੈ ਜੋ ਅਸੀਂ ਇੱਥੇ ਹਾਂ। ਅਸੀਂ ਤਿੰਨ ਤੰਬੂ ਬਣਾਈਏ; ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”