Mark 9:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸੱਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੂਣ ਤਾਂ ਚੰਗਾ ਹੈ ਪਰ ਜੇਕਰ ਲੂਣ ਆਪਣਾ ਸਲੂਣਾਪਨ ਗੁਆ ਬੈਠੇ ਤਾਂ ਤੁਸੀਂ ਉਸ ਨੂੰ ਫਿਰ ਕਿਸ ਤਰ੍ਹਾਂ ਸਲੂਣਾ ਕਰੋਗੇ? ਆਪਣੇ ਵਿੱਚ ਲੂਣ ਰੱਖੋ ਅਤੇ ਦੂਜਿਆਂ ਨਾਲ ਮੇਲ ਮਿਲਾਪ ਰੱਖੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਨਮਕ ਚੰਗਾ ਹੈ, ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਆਪਣੇ ਵਿੱਚ ਨਮਕ ਰੱਖੋ ਅਤੇ ਇੱਕ ਦੂਸਰੇ ਨਾਲ ਮਿਲੇ ਰਹੋ।”
Punjabi Bible 2016 - ਪਵਿੱਤਰ ਬਾਈਬਲ O.V.
ਲੂਣ ਅੱਛਾ ਹੈ ਪਰ ਜੇ ਲੂਣ ਬੇ ਸੁਆਦ ਹੋ ਜਾਏ ਤਾਂ ਤੁਸੀਂ ਉਹ ਨੂੰ ਕਾਸ ਨਾਲ ਸੁਆਦੀ ਕਰੋਗੇ? ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਏ ਨਾਲ ਮਿਲੇ ਰਹੋ ।।
Punjabi ERV
ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
لُون چنگی شے اے۔ پر جیکر لُون بے سوادا ہو جائے تے کاہدے نال اوہنوں مزیدار کرو گے؟ سو اپنے وِچ لُون رکھو تے آپو وِچ مِلے رہو۔
Punjabi Standard Bible (Punjabi Standard Bible) 2023
“ਨਮਕ ਚੰਗਾ ਹੈ ਪਰ ਜੇ ਨਮਕ ਬੇਸੁਆਦ ਹੋ ਜਾਵੇ ਤਾਂ ਤੁਸੀਂ ਉਸ ਨੂੰ ਕਾਹਦੇ ਨਾਲ ਸੁਆਦਲਾ ਕਰੋਗੇ? ਆਪਣੇ ਵਿੱਚ ਨਮਕ ਰੱਖੋ ਅਤੇ ਆਪਸ ਵਿੱਚ ਮੇਲ-ਮਿਲਾਪ ਨਾਲ ਰਹੋ।”