Mark 9:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਇੱਕ ਬੱਦਲ ਆਇਆ ਅਤੇ ਉਸ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸ ਨੂੰ ਸੁਣੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੰਨੇ ਵਿੱਚ ਇੱਕ ਬੱਦਲ ਆਇਆ ਅਤੇ ਉਹਨਾਂ ਉੱਤੇ ਛਾ ਗਿਆ, ਜਿਸ ਵਿੱਚੋਂ ਇਹ ਆਵਾਜ਼ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ, ਇਸ ਦੀ ਸੁਣੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਇੱਕ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ, ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਉਸ ਦੀ ਸੁਣੋ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ, ਉਹ ਦੀ ਸੁਣੋ
Punjabi ERV
ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اِک بدّل آیا۔ تے اوہناں اُتّے چھاں کِیتی۔ تے بدّل وِچوں اِک اواز آئی۔ پئی ایہہ میرا پیارا پُتر اے۔ اوہدی سُنو۔
Punjabi Standard Bible (Punjabi Standard Bible) 2023
ਤਦ ਇੱਕ ਬੱਦਲ ਉਨ੍ਹਾਂ ਉੱਤੇ ਛਾ ਗਿਆ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ, ਇਸ ਦੀ ਸੁਣੋ।”