Matthew 1:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੀਕਰ ਇਹ ਚੌਦ੍ਹਾਂ ਪੀੜ੍ਹੀਆਂ ਸਨ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਦਾਊਦ ਤੋਂ ਲੈ ਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਲੋਕਾਂ ਨੂੰ ਬੇਬੀਲੋਨ ਲੈ ਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਸਭ ਮਿਲਾ ਕੇ ਅਬਰਾਹਾਮ ਤੋਂ ਦਾਊਦ ਤੱਕ ਚੌਦਾਂ ਪੀੜ੍ਹੀਆਂ, ਦਾਊਦ ਤੋਂ ਬਾਬੁਲ ਵਿੱਚ ਬੰਦੀ ਬਣਾਏ ਜਾਣ ਤੱਕ ਚੌਦਾਂ ਪੀੜ੍ਹੀਆਂ ਅਤੇ ਬਾਬੁਲ ਵਿੱਚ ਬੰਦੀ ਬਣਾਏ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਬਰਾਹਾਮ ਤੋਂ ਲੈ ਕੇ ਦਾਵੀਦ ਤੱਕ ਕੁਲ ਚੌਦਾਂ ਪੀੜ੍ਹੀਆਂ ਸਨ, ਦਾਵੀਦ ਤੋਂ ਲੇ ਕੇ ਬਾਬੇਲ ਪੁੱਜਣ ਤੱਕ ਚੌਦਾਂ ਹਨ ਅਤੇ ਬਾਬੇਲ ਵੱਲ ਜਾਣ ਤੋਂ ਲੇ ਕੇ ਮਸੀਹ ਯਿਸ਼ੂ ਤੱਕ ਚੌਦਾਂ ਪੀੜ੍ਹੀਆਂ ਹੋਈਆ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਸੱਭੋ ਚੌਦਾਂ ਪੀਹੜੀਆਂ ਹਨ ਅਤੇ ਦਾਊਦ ਤੋਂ ਲੈਕੇ ਬਾਬੁਲ ਨੂੰ ਉੱਠ ਜਾਣ ਤੀਕਰ ਚੌਦਾਂ ਪੀਹੜੀਆਂ ਹਨ ਅਤੇ ਬਾਬੁਲ ਨੂੰ ਉੱਠ ਜਾਣ ਤੋਂ ਲੈਕੇ ਮਸੀਹ ਤੀਕਰ ਚੌਂਦਾ ਪੀਹੜੀਆਂ ਹਨ।।
Punjabi ERV
ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਇਹ ਚੌਦਾਂ ਪੀਢ਼ੀਆਂ ਸਨ। ਅਤੇ ਚੌਦਾਂ ਹੀ ਪੀਢ਼ੀਆਂ ਦਾਊਦ ਤੋਂ ਲੈਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦਾਂ ਹੀ ਪੀਢ਼ੀਆਂ ਲੋਕਾਂ ਨੂੰ ਬੇਬੀਲੋਨ ਲੈਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ابرہام توں لے کے داؤد تِیکر سبھ چودہ پِیڑھیاں نیں۔ تے داؤد توں لے کے بابل نُوں کھڑے جان تِیکر چودہ پِیڑھیاں نیں۔ تے بابل نُوں کھڑے جان دے ویلیوں لے کے مسِیح تِیکر چودہ پِیڑھیاں نیں۔
Punjabi Standard Bible (Punjabi Standard Bible) 2023
ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ, ਦਾਊਦ ਤੋਂ ਲੈ ਕੇ ਬਾਬੁਲ ਵਿੱਚ ਬੰਦੀ ਬਣਾ ਕੇ ਲਿਜਾਏ ਜਾਣ ਤੱਕ ਚੌਦਾਂ ਪੀੜ੍ਹੀਆਂ ਅਤੇ ਬਾਬੁਲ ਵਿੱਚ ਬੰਦੀ ਬਣਾ ਕੇ ਲਿਜਾਏ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹੋਈਆਂ।