Matthew 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ: ਉਹਨਾਂ ਦੀ ਮਾਂ ਮਰੀਅਮ ਦੀ ਮੰਗਣੀ ਯੂਸਫ਼ ਨਾਲ ਹੋਈ ਸੀ । ਪਰ ਮਰੀਅਮ ਅਤੇ ਯੂਸਫ਼ ਦੇ ਵਿਆਹ ਤੋਂ ਪਹਿਲਾਂ ਹੀ, ਮਰੀਅਮ ਨੇ ਆਪਣੇ ਆਪ ਨੂੰ ਪਵਿੱਤਰ ਆਤਮਾ ਦੁਆਰਾ ਗਰਭਵਤੀ ਪਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਮਸੀਹ ਦਾ ਜਨਮ ਇਸ ਤਰ੍ਹਾ ਹੋਇਆ: ਉਹਨਾਂ ਦੀ ਮਾਤਾ ਮਰਿਯਮ ਦੀ ਮੰਗਣੀ ਯੋਸੇਫ਼ ਨਾਲ ਹੋਈ, ਪਰ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ
Punjabi ERV
ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁਡ਼ਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع مسِیح دا جمّنا ایویں ہویا پئی جد اوہدی ماں مریم دی یُوسف نال کُڑمائی ہوئی تَد اوہناں دے اکٹّھے ہون توں پہلاں جاپیا پئی اوہ پاک رُوح ولّوں جنّن والی اے۔
Punjabi Standard Bible (Punjabi Standard Bible) 2023
ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ: ਜਦੋਂ ਉਸ ਦੀ ਮਾਤਾ ਮਰਿਯਮ ਦੀ ਮੰਗਣੀ ਯੂਸੁਫ਼ ਨਾਲ ਹੋਈ ਤਾਂ ਉਨ੍ਹਾਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਦੁਆਰਾ ਗਰਭਵਤੀ ਪਾਈ ਗਈ।