Matthew 1:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਸਫ਼ ਜਿਸ ਨਾਲ ਉਸ ਦੀ ਮੰਗਣੀ ਹੋਈ ਸੀ, ਉਹ ਇੱਕ ਨੇਕ ਆਦਮੀ ਸੀ । ਉਹ ਮਰੀਅਮ ਨੂੰ ਖੁੱਲ੍ਹੇਆਮ ਬੇਇੱਜ਼ਤ ਨਹੀਂ ਕਰਨਾ ਚਾਹੁੰਦਾ ਸੀ । ਇਸ ਲਈ ਉਸ ਨੇ ਚੁੱਪਚਾਪ ਮੰਗਣੀ ਤੋੜਨ ਦਾ ਵਿਚਾਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ
Punjabi ERV
ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਮ੍ਹਣੇ ਕਲੰਕਨ ਪਰਗਟ ਕਰੇ। ਤਾਂ ਉਸਨੇ ਉਸਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہدے گھر والے یُوسف جیہڑا نیک بندہ سی تے اوہنوں بدنام کرنا نئیں سی چاہندا۔ ایہہ صلاح کِیتی پئی چُپ کِیتاں اوہنوں چھڈ دیاں۔
Punjabi Standard Bible (Punjabi Standard Bible) 2023
ਪਰ ਉਸ ਦਾ ਪਤੀ ਯੂਸੁਫ਼ ਇੱਕ ਧਰਮੀ ਵਿਅਕਤੀ ਸੀ ਅਤੇ ਨਹੀਂ ਚਾਹੁੰਦਾ ਸੀ ਕਿ ਉਸ ਨੂੰ ਬਦਨਾਮ ਕਰੇ, ਸੋ ਉਸ ਨੇ ਚੁੱਪ-ਚਪੀਤੇ ਉਸ ਨੂੰ ਛੱਡਣ ਦਾ ਫੈਸਲਾ ਕੀਤਾ।