Matthew 1:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅਜੇ ਉਹ ਇਸ ਬਾਰੇ ਸੋਚ ਵਿਚਾਰ ਕਰ ਹੀ ਰਿਹਾ ਸੀ ਕਿ ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ, “ਯੂਸਫ਼, ਦਾਊਦ ਦੀ ਸੰਤਾਨ, ਮਰੀਅਮ ਨੂੰ ਆਪਣੀ ਪਤਨੀ ਬਣਾਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਸ ਦੇ ਗਰਭ ਵਿੱਚ ਹੈ ਉਹ ਪਵਿੱਤਰ ਆਤਮਾ ਵੱਲੋਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹ ਇਹਨਾਂ ਗੱਲਾਂ ਬਾਰੇ ਸੋਚਦਾ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਪਨੇ ਵਿੱਚ ਦਰਸ਼ਨ ਦੇ ਕੇ ਉਸ ਨੂੰ ਕਿਹਾ, “ਯੋਸੇਫ਼, ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ
Punjabi ERV
ਪਰ ਜਦੋਂ ਉਸਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹਡ਼ਾ ਬੱਚਾ ਉਸਦੀ ਕੁਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اوہ ایہناں گلّاں دی سوچ وچار کر دا سی۔ ویکھو خُداوند دے فرِشتے سُفنے وِچ اوہنوں وکھالی دے کے آکھیا۔ اَے یُوسف داؤد دے پُتر۔ تُوں اپنی بیوی مریم نُوں اپنے کول لیاؤن توں نا ڈر۔ کیوں جو جیہڑا اوہدے گربھ وِچ ہویا ایہہ پاک رُوح توں اے۔
Punjabi Standard Bible (Punjabi Standard Bible) 2023
ਜਦੋਂ ਉਹ ਇਸ ਸੋਚ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਸਵੀਕਾਰ ਕਰਨ ਤੋਂ ਨਾ ਡਰ, ਕਿਉਂਕਿ ਜਿਹੜਾ ਉਸ ਦੇ ਗਰਭ ਵਿੱਚ ਹੈ ਉਹ ਪਵਿੱਤਰ ਆਤਮਾ ਤੋਂ ਹੈ;