Matthew 10:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਸੱਦਿਆ। ਉਸ ਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕੱਢਣ ਦੀ ਸ਼ਕਤੀ ਦਿੱਤੀ। ਉਸ ਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਨੂੰ ਕੱਢਣ ਅਤੇ ਹਰ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਰੋਗਾਂ ਨੂੰ ਚੰਗਾ ਕਰਨ ਦਾ ਅਧਿਕਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗਾਂ ਅਤੇ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।।
Punjabi ERV
ਯਿਸੂ ਨੇ ਆਪਣੇ ਬਾਰ੍ਹਾ ਚੇਲਿਆਂ ਨੂੰ ਸਦਿਆ। ਉਸ੍ਸਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕਢਣ ਦੀ ਸ਼ਕਤੀ ਦਿੱਤੀ। ਉਸਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنے باراں شاگِرداں نُوں کول سَدّ کے اوہناں نُوں اختیار دِتّا پئی پلِیت رُوحاں نُوں کڈھن تے سبھ دُکھ دَرد تے سارے روگ نُوں دُور کرن۔
Punjabi Standard Bible (Punjabi Standard Bible) 2023
ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਧਿਕਾਰ ਦਿੱਤਾ ਕਿ ਉਹ ਭ੍ਰਿਸ਼ਟ ਆਤਮਾਵਾਂ ਨੂੰ ਕੱਢਣ ਅਤੇ ਹਰੇਕ ਬਿਮਾਰੀ ਅਤੇ ਹਰੇਕ ਮਾਂਦਗੀ ਨੂੰ ਦੂਰ ਕਰਨ।