Matthew 10:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਸ ਘਰ ਦੇ ਲੋਕ ਇਸ ਦੇ ਯੋਗ ਹੋਣਗੇ ਤਾਂ ਤੁਹਾਡੀ ਸ਼ਾਂਤੀ ਉਹਨਾਂ ਉੱਤੇ ਠਹਿਰੇਗੀ । ਪਰ ਜੇਕਰ ਉਹ ਇਸ ਦੇ ਯੋਗ ਨਹੀਂ ਹੋਣਗੇ ਤਾਂ ਤੁਹਾਡੀ ਸ਼ਾਂਤੀ ਤੁਹਾਡੇ ਕੋਲ ਵਾਪਸ ਆ ਜਾਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਘਰ ਯੋਗ ਹੋਵੇ, ਤਾਂ ਤੁਹਾਡੀ ਸ਼ਾਂਤੀ ਉਸ ਨੂੰ ਮਿਲੇ, ਅਗਰ ਯੋਗ ਨਹੀਂ ਹੈ, ਤਾਂ ਸ਼ਾਂਤੀ ਤੁਹਾਡੇ ਕੋਲ ਵਾਪਸ ਆ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਘਰ ਲਾਇਕ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਪਹੁੰਚੇ ਪਰ ਜੇ ਲਾਇਕ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ
Punjabi ERV
ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے اوہ گھر لائق ہوئے تے تُہاڈی برکت اوہنوں پہنچے۔ تے جے نالائق ہوئے تَد تُہاڈی برکت تُہانوں مُڑ آوے۔
Punjabi Standard Bible (Punjabi Standard Bible) 2023
ਜੇ ਉਹ ਘਰ ਸੱਚਮੁੱਚ ਲਾਇਕ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇ, ਪਰ ਜੇ ਉਹ ਲਾਇਕ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਡੇ ਕੋਲ ਮੁੜ ਆਵੇ।