Matthew 10:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਘਰ ਜਾਂ ਸ਼ਹਿਰ ਵਿੱਚ ਤੁਹਾਡਾ ਸੁਆਗਤ ਨਾ ਕਰੇ ਜਾਂ ਤੁਹਾਡਾ ਉਪਦੇਸ਼ ਨਾ ਸੁਣੇ ਤਾਂ ਉਸ ਥਾਂ ਨੂੰ ਛੱਡ ਦਿਓ ਅਤੇ ਆਪਣੇ ਪੈਰਾਂ ਦਾ ਘੱਟਾ ਵੀ ਝਾੜ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਅਤੇ ਤੁਹਾਡੀਆਂ ਗੱਲਾਂ ਨੂੰ ਨਾ ਸੁਣੇ, ਤਾਂ ਉਸ ਘਰ ਅਤੇ ਨਗਰ ਨੂੰ ਛੱਡ ਕੇ ਉਸ ਤੋਂ ਬਾਹਰ ਨਿਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਤੁਹਾਨੂੰ ਕਬੂਲ ਨਾ ਕਰੇ, ਨਾ ਤੁਹਾਡੀਆਂ ਗੱਲਾਂ ਸੁਣੇ ਤਾਂ ਤੁਸੀਂ ਉਸ ਘਰ ਅਥਵਾ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
Punjabi ERV
ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛਡੋਂ ਤਾਂ ਆਪਣੇ ਪੈਰਾਂ ਦੀ ਧੂਡ਼ ਝਾਡ਼ ਸੁੱਟੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی تُہانوں قبول نا کرے نا تُہاڈیاں گلّاں سُنے تے اوس گھروں یا اوس شہروں نِکل دیاں ای اپنے پیراں دی دُھوڑ جھاڑ دیو۔
Punjabi Standard Bible (Punjabi Standard Bible) 2023
ਜੋ ਕੋਈ ਤੁਹਾਨੂੰ ਸਵੀਕਾਰ ਨਾ ਕਰੇ ਅਤੇ ਨਾ ਤੁਹਾਡੇ ਵਚਨਾਂ ਨੂੰ ਸੁਣੇ ਤਾਂ ਉਸ ਘਰ ਜਾਂ ਉਸ ਨਗਰ ਤੋਂ ਬਾਹਰ ਨਿੱਕਲਦੇ ਹੋਏ ਆਪਣੇ ਪੈਰਾਂ ਦੀ ਧੂੜ ਝਾੜ ਦਿਓ।