Matthew 10:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਨਿਆਂ ਵਾਲੇ ਦਿਨ ਪਰਮੇਸ਼ਰ ਇਸ ਸ਼ਹਿਰ ਦੇ ਲੋਕਾਂ ਦੀ ਬਜਾਏ ਸਦੋਮ ਅਤੇ ਅਮੂਰਾਹ ਦੇ ਲੋਕਾਂ ਉੱਤੇ ਜ਼ਿਆਦਾ ਰਹਿਮ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸੋਦੋਮ ਅਤੇ ਅਮੂਰਾਹ ਦੇ ਸ਼ਹਿਰ ਦਾ ਹਾਲ ਬਿਹਤਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਨਿਆਉਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇਸ ਦਾ ਹਾਲ ਝੱਲਣ ਜੋਗ ਹੋਵੇਗਾ।।
Punjabi ERV
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں پئی عدالت دے دِن اوس نگّر نالوں سدُوم تے عمُورہ دے دیس دی سزا گھٹ ہوئے گی۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦਾ ਹਾਲ ਜ਼ਿਆਦਾ ਸਹਿਣਯੋਗ ਹੋਵੇਗਾ।