Matthew 10:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਉਹ ਤੁਹਾਨੂੰ ਪੇਸ਼ ਕਰਨ, ਤੁਸੀਂ ਫ਼ਿਕਰ ਨਾ ਕਰਨਾ ਕਿ ਤੁਸੀਂ ਕੀ ਕਹੋਗੇ ਅਤੇ ਕਿਸ ਤਰ੍ਹਾਂ ਕਹੋਗੇ । ਇਸ ਬਾਰੇ ਤੁਹਾਨੂੰ ਉਸੇ ਘੜੀ ਦੱਸ ਦਿੱਤਾ ਜਾਵੇਗਾ ਕਿ ਤੁਸੀਂ ਕੀ ਕਹਿਣਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਤੁਹਾਨੂੰ ਉਹ ਫੜਵਾਉਣ, ਤਾਂ ਚਿੰਤਾ ਨਾ ਕਰਨਾ ਕਿ ਅਸੀਂ ਕਿਵੇਂ ਜਾਂ ਕੀ ਬੋਲਾਂਗੇ। ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵਕਤ ਬਖ਼ਸ਼ੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਓਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿੱਕੁਰ ਯਾ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸਾਂ ਬੋਲਣੀ ਹੈ ਉਹ ਤੁਹਾਨੂੰ ਉਸੇ ਘੜੀ ਬਖ਼ਸ਼ੀ ਜਾਵੇਗੀ
Punjabi ERV
ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦਸੀਏ। ਕਿਉਂਕਿ ਜਿਹਡ਼ੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘਡ਼ੀ ਤੁਹਾਨੂੰ ਦਿੱਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جدوں اوہ تُہانوں حوالے کرن گے تے فِکر نا کرو پئی کِس طرح یا کِیہ بولو گے۔ کیوں جو کُجھ تُسی بولنا ہوئے گا سو اوسے گھڑی تُہانوں دسیا جائے گا۔
Punjabi Standard Bible (Punjabi Standard Bible) 2023
ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰਨਾ ਕਿ ਕਿਵੇਂ ਜਾਂ ਕੀ ਬੋਲਣਾ ਹੈ, ਕਿਉਂਕਿ ਜੋ ਤੁਸੀਂ ਬੋਲਣਾ ਹੈ ਉਹ ਤੁਹਾਨੂੰ ਉਸੇ ਸਮੇਂ ਦੱਸ ਦਿੱਤਾ ਜਾਵੇਗਾ,